ਦੇਸ਼ ਭਰ ਦੇ ਕਰੋੜਾਂ ਕਿਸਾਨ ਲੰਬੇ ਸਮੇਂ ਤੋਂ ਪੀਐੱਮ ਕਿਸਾਨ ਯੋਜਨਾ ਦੀ 19ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ।



ਉਨ੍ਹਾਂ ਦਾ ਇੰਤਜ਼ਾਰ ਹੁਣ ਜਲਦੀ ਹੀ ਖ਼ਤਮ ਹੋਣ ਵਾਲਾ ਹੈ। ਸਰਕਾਰ ਨੇ ਦੱਸਿਆ ਹੈ ਕਿ 19ਵੀਂ ਕਿਸ਼ਤ ਦੇ ਪੈਸੇ ਕਿਸ ਦਿਨ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ ਜਾਣਗੇ।



ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਹਾਲ ਹੀ ’ਚ ਦੱਸਿਆ ਕਿ ਪੀਐੱਮ ਕਿਸਾਨ ਯੋਜਨਾ ਦੀ 19ਵੀਂ ਕਿਸ਼ਤ 24 ਫਰਵਰੀ 2025 ਨੂੰ ਜਾਰੀ ਕੀਤੀ ਜਾਵੇਗੀ।



PM ਮੋਦੀ ਇਸ ਨੂੰ ਬਿਹਾਰ ਤੋਂ ਜਾਰੀ ਕਰਨਗੇ। ਇਹ ਰਕਮ ਸਿੱਧੇ ਲਾਭ ਟ੍ਰਾਂਸਫਰ (DBT) ਮੋਡ ਰਾਹੀਂ ਕਿਸਾਨਾਂ ਦੇ ਖਾਤੇ ਵਿਚ ਸਿੱਧੀ ਪਹੁੰਚ ਜਾਵੇਗੀ।

ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਨੂੰ ਇਸ ਦਾ ਲਾਭ ਮਿਲੇਗਾ।



ਪੀਐੱਮ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਈ-ਕੇਵਾਈਸੀ ਕਰਨਾ ਜ਼ਰੂਰੀ ਹੈ। ਜਿਨ੍ਹਾਂ ਕਿਸਾਨਾਂ ਨੇ ਜਲਦੀ ਹੀ eKYC ਨਹੀਂ ਕਰਵਾਇਆ, ਉਨ੍ਹਾਂ ਦੀ ਅਗਲੀ ਕਿਸ਼ਤ ਦੇ ਪੈਸੇ ਫਸ ਸਕਦੇ ਹਨ।

ਪੀਐੱਮ ਕਿਸਾਨ ਦੀ ਅਧਿਕਾਰਤ ਵੈੱਬਸਾਈਟ(https://pmkisan.gov.in/) 'ਤੇ ਜਾਓ।



Beneficiary Status ਆਪਸ਼ਨ ਚੁਣੋ।



ਆਧਾਰ ਜਾਂ ਫਿਰ ਬੈਂਕ ਖਾਤਾ ਨੰਬਰ ਦਰਜ ਕਰੋ। ਹੁਣ Get Data ਨੂੰ ਚੁਣੋ।

ਆਧਾਰ ਜਾਂ ਫਿਰ ਬੈਂਕ ਖਾਤਾ ਨੰਬਰ ਦਰਜ ਕਰੋ। ਹੁਣ Get Data ਨੂੰ ਚੁਣੋ।

ਇਸ ਪ੍ਰਕਿਰਿਆ ਨੂੰ ਪੂਰਾ ਕਰਨ ਤੋਂ ਬਾਅਦ ਤੁਸੀਂ ਆਪਣੀ ਪੂਰੀ ਜਾਣਕਾਰੀ ਸਕ੍ਰੀਨ 'ਤੇ ਦੇਖੋਗੇ।



ਹਰ ਕਿਸ਼ਤ ਵਿਚ 2000 ਰੁਪਏ ਸਿੱਧੇ ਲਾਭ ਟ੍ਰਾਂਸਫਰ (DBT) ਰਾਹੀਂ ਕਿਸਾਨਾਂ ਦੇ ਖਾਤੇ ਵਿਚ ਆਉਂਦੇ ਹਨ।