ਵਾਢੀ ਵੇਲੇ ਫਸਲ ਨੂੰ ਅੱਗ ਲੱਗ ਜਾਵੇ ਤਾਂ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈਂਦਾ ਹੈ। ਤਾਂ ਆਓ ਜਾਣਦੇ ਹਾਂ ਕੀ ਸਾਵਧਾਨੀ ਰੱਖਣੀ ਚਾਹੀਦੀ।

Published by: ਗੁਰਵਿੰਦਰ ਸਿੰਘ

ਕੱਟੀ ਹੋਈ ਕਣਕ ਬਿਜਲੀ ਦੀਆਂ ਤਾਰਾਂ ਦੇ ਹੇਠਾਂ ਜਾਂ ਟਰਾਂਸਫਾਰਮਰ ਅਤੇ ਜੀ. ਓ.ਸਵਿੱਚ ਦੇ ਨਜ਼ਦੀਕ ਨਾ ਰੱਖੀ ਜਾਵੇ।

ਟਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕੱਟ ਲਈ ਜਾਵੇ।



ਖੇਤਾਂ ਵਿਚ ਲੱਗੇ ਟਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਰੱਖਿਆ ਜਾਵੇ

ਤਾਂ ਕਿ ਜੇਕਰ ਕੋਈ ਚੰਗਿਆੜੀ ਡਿੱਗ ਵੀ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ।



ਕਣਕ ਦੇ ਨੇੜੇ ਬੀੜੀ/ਸਿਗਰੇਟ ਦੀ ਵਰਤੋਂ ਨਾ ਕੀਤੀ ਜਾਵੇ।



ਬਾਂਸ ਜਾਂ ਸੋਟੀ ਨਾਲ ਬਿਜਲੀ ਦੀ ਲਾਈਨ ਨੂੰ ਨਾ ਛੇੜਿਆ ਜਾਵੇ।



ਕੱਟੀ ਹੋਈ ਕਣਕ ਦੇ ਨਾੜ/ਰਹਿੰਦ-ਖੂੰਦ ਨੂੰ ਅੱਗ ਨਾ ਲਾਈ ਜਾਵੇ।



ਹਾਰਵੈਸਟਰ ਕੰਬਾਈਨ ਸਿਰਫ਼ ਦਿਨ ਵੇਲੇ ਹੀ ਚਲਾਈ ਜਾਵੇ। ਹਾਰਵੈਸਟਰ ਕੰਬਾਈਨ ਦੇ ਪੁਰਜ਼ਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਤੇ ਧਿਆਨ ਰੱਖਿਆ ਜਾਵੇ।



ਹਾਰਵੈਸਟਰ ਕੰਬਾਈਨ ਖੰਭਿਆਂ, ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣੀ ਨਹੀਂ ਚਾਹੀਦੀ।