ਇਸ ਸਮੇਂ ਲਗਭਗ ਸਾਰੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਅਤੇ ਲਵਾਈ ਦਾ ਕੰਮ ਮੁਕੰਮਲ ਹੋ ਚੁੱਕਾ ਹੈ

Published by: ਗੁਰਵਿੰਦਰ ਸਿੰਘ

ਕਿਸਾਨ ਖੇਤਾਂ ਵਿੱਚ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦੀ ਵਰਤੋਂ ਵੀ ਕਰ ਰਹੇ ਹਨ।

ਇਸ ਪ੍ਰਸੰਗ ਵਿਚ ਪੀ.ਏ.ਯੂ. ਮਾਹਿਰਾਂ ਨੇ ਕਿਸਾਨਾਂ ਨੂੰ ਨਦੀਨ ਨਾਸ਼ਕਾਂ ਦੀ ਰੋਕਥਾਮ ਵਾਸਤੇ ਛਿੜਕਾਅ ਦੇ ਜ਼ਰੂਰੀ ਨੁਕਤੇ ਸੁਝਾਏ ਹਨ।

Published by: ਗੁਰਵਿੰਦਰ ਸਿੰਘ

ਯੂਨੀਵਰਸਿਟੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਸਵਾਂਕ ਅਤੇ ਝੋਨੇ ਦੇ ਮੋਥੇ, ਚੀਨੀ/ਘੋੜਾ ਘਾਹ, ਗੰਡੀ ਵਾਲਾ ਡੀਲਾ



ਮੋਥਾ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਸਮੱਸਿਆ ਦੀ ਰੋਕਥਾਮ ਲਈ 500 ਮਿਲੀਲੀਟਰ ਪ੍ਰਤੀ ਏਕੜ ਨੋਵਲੈਕਟ 12 ਦੀ ਸਿਫਾਰਿਸ਼ ਕੀਤੀ ਗਈ ਹੈ|



ਜੇ ਖੇਤ ਵਿੱਚ ਸਵਾਂਕ ਅਤੇ ਝੋਨੇ ਦੇ ਮੋਥੇ ਦੀ ਸਮੱਸਿਆ ਹੀ ਹੈ ਤਾਂ 100 ਮਿਲੀਲਿਟਰ ਪ੍ਰਤੀ ਏਕੜ ਨੋਮਨੀਗੋਲਡ 10 ਐਸ ਸੀ ਹੀ ਕਾਰਗਰ ਹੈ।



ਇਸ ਤੋਂ ਇਲਾਵਾ ਜੇਕਰ ਖੇਤ ਵਿੱਚ ਘਾਹ ਵਾਲੇ ਨਦੀਨ ਜਿਵੇਂ ਕਿ ਗੁੜਤ ਮਧਾਣਾ, ਚੀਨੀ/ਘੋੜਾ ਘਾਹ, ਚਿੜੀ ਘਾਹ ਅਤੇ ਤੱਕੜੀ ਘਾਹ ਦੀ ਸਮੱਸਿਆ ਹੋਵੇ



ਤਾਂ ਉਹਨਾਂ ਖੇਤਾਂ ਵਿੱਚ 400 ਮਿਲੀ ਲੀਟਰ ਪ੍ਰਤੀ ਪ੍ਰਤੀ ਏਕੜ ਰਾਈਸਸਟਾਰ 6.7 ਈ ਸੀ (ਫਿਨਾਕਸਾਪਰੋਪ-ਪੀ-ਇਥਾਇਲ) ਦਾ ਹੀ ਛਿੜਕਾਅ ਕਰੋ।



ਇਸ ਬਾਬਤ ਵਧੇਰੇ ਜਾਣਕਾਰੀ ਲਈ ਪੰਜਾਬ ਖੇਤੀ ਯੂਨੀਵਰਸਿਟੀ ਦੇ ਮਾਹਰਾਂ ਨਾਲ ਸਪੰਰਕ ਕਰ ਸਕਦੇ ਹੋ।