ਹਾਲ ਹੀ 'ਚ ਜਦੋਂ ਨਿਆਸਾ ਨੇ ਆਪਣਾ 19ਵਾਂ ਜਨਮ ਦਿਨ ਮਨਾਇਆ ਤਾਂ ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਣ ਲੱਗੀਆਂ। ਇਨ੍ਹਾਂ ਤਸਵੀਰਾਂ ਨੂੰ ਲੈ ਕੇ ਕਾਫੀ ਚਰਚਾ ਵੀ ਹੋਈ ਸੀ।
ਅਜੇ ਦੇਵਗਨ ਦੀ ਬੇਟੀ ਨਿਆਸਾ ਬਾਰੇ ਕਈ ਦਿਨਾਂ ਤੋਂ ਕਿਹਾ ਜਾ ਰਿਹਾ ਸੀ ਕਿ ਉਹ ਜਲਦ ਹੀ ਬਾਲੀਵੁੱਡ 'ਚ ਡੈਬਿਊ ਕਰ ਸਕਦੀ ਹੈ।
ਇਸ ਨੂੰ ਲੈ ਕੇ ਹੁਣ ਨਿਆਸਾ ਦੇ ਪਿਤਾ ਅਜੇ ਦੇਵਗਨ ਨੇ ਇੱਕ ਇੰਟਰਵਿਊ ਦੌਰਾਨ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਦੀ ਬੇਟੀ ਨੂੰ ਬਾਲੀਵੁੱਡ 'ਚ ਡੈਬਿਊ ਕਰਨ ਦੀ ਕੋਈ ਲੋੜ ਨਹੀਂ।
ਅਜੈ ਨੇ ਕਿਹਾ ਹੈ ਕਿ ਉਸ ਨੇ ਕਦੇ ਵੀ ਆਪਣੇ ਬੱਚਿਆਂ ਨੂੰ ਕਿਸੇ ਕੰਮ ਲਈ ਮਜਬੂਰ ਨਹੀਂ ਕੀਤਾ।