ਕੀ ਤੁਸੀਂ ਕਦੇ ਸੋਚਿਆ ਹੈ ਕਿ ਬਦਾਮ ਖਾਣ ਦਾ ਸਹੀ ਤਰੀਕਾ ਕੀ ਹੈ?
ਬਦਾਮ ਵਿੱਚ ਪ੍ਰੋਟੀਨ, ਫਾਈਬਰ, ਵਿਟਾਮਿਨ ਈ, ਕੈਲਸ਼ੀਅਮ, ਜ਼ਿੰਕ ਵਰਗੇ ਕਈ ਤੱਤ ਹੁੰਦੇ ਹਨ।
ਬਦਾਮ ਤੁਹਾਡੇ ਦਿਮਾਗ ਦੇ ਨਾਲ ਸਰੀਰ ਨੂੰ ਮਜ਼ਬੂਤ ਬਨਾਉਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ।
ਬਦਾਮ ਦੀ ਚਮੜੀ ਨੂੰ ਹਟਾਉਣ ਦੇ ਬਾਅਦ ਹਮੇਸ਼ਾ ਇਸ ਦਾ ਸੇਵਨ ਕਰਨਾ ਚਾਹੀਦਾ ਹੈ।
ਬਦਾਮ ਨੂੰ ਰਾਤ ਨੂੰ ਪਾਣੀ 'ਚ ਭਿਓ ਕੇ ਸਵੇਰੇ ਇਸ ਦਾ ਸੇਵਨ ਕਰੋ।
ਰੋਜ਼ਾਨਾ ਸਵੇਰੇ ਇਸ ਦਾ ਸੇਵਨ ਕਰਨ ਨਾਲ ਚਰਬੀ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ
ਕਈ ਅਧਿਐਨਾਂ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਬਦਾਮ ਖਾਣ ਨਾਲ ਦਿਲ ਨੂੰ ਸਿਹਤਮੰਦ ਬਣਾਉਣ ਵਿੱਚ ਵੀ ਮਦਦ ਮਿਲਦੀ ਹੈ।
ਬਦਾਮ ਵਿੱਚ ਮੌਜੂਦ ਪੋਟਾਸ਼ੀਅਮ ਅਤੇ ਸੋਡੀਅਮ ਸਰੀਰ ਵਿੱਚ ਖੂਨ ਦੇ ਪ੍ਰਵਾਹ ਨੂੰ ਸੁਧਾਰਦਾ ਹੈ, ਜੋ ਬੀਪੀ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ।
ਬਦਾਮ ਪੇਟ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਕਬਜ਼ ਦੀ ਸਮੱਸਿਆ ਨੂੰ ਦੂਰ ਕਰਦਾ ਹੈ