Amar Noori Shared Special Pic with mother: ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਖੂਬਸੂਰਤੀ ਅਤੇ ਸਾਦਗੀ ਭਰੇ ਅੰਦਾਜ਼ ਨਾਲ ਵੀ ਪ੍ਰਸ਼ੰਸ਼ਕਾਂ ਨੂੰ ਦੀਵਾਨਾ ਬਣਾਇਆ ਹੈ। ਦੱਸ ਦੇਈਏ ਕਿ ਫਿਲਮਾਂ ਅਤੇ ਆਪਣੇ ਗੀਤਾਂ ਦੇ ਨਾਲ-ਨਾਲ ਅਮਰ ਨੂਰੀ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸ਼ਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓ ਅਕਸਰ ਸਾਂਝੀਆਂ ਕਰਦੀ ਰਹਿੰਦੀ ਹੈ। ਇਸ ਵਿਚਾਲੇ ਗਾਇਕਾ ਨੇ ਆਪਣੀ ਮਾਂ ਨਾਲ ਬੇਹੱਦ ਖਾਸ ਤਸਵੀਰ ਸ਼ੇਅਰ ਕੀਤੀ ਹੈ, ਜਿਸ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਦਰਅਸਲ, ਅਮਰ ਨੂਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਮਾਂ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਦਿਲ ਛੂਹ ਲੈਣ ਵਾਲੀ ਕੈਪਸ਼ਨ ਲਿਖੀ ਹੈ। ਉਨ੍ਹਾਂ ਤਸਵੀਰ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ, ਸੁਪਨਾ ਸੀ ਮੇਰਾ ਵੀ ਚੰਨ ਨੂੰ ਛੂਹਣ ਦਾ...ਜਦ ਮੈਂ ਮਾਂ ਦਾ ਪੈਰ ਫੜ੍ਹਿਆ ਤੇ ਪੂਰਾ ਹੋ ਗਿਆ। ਇਸ ਤਸਵੀਰ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਉਹ ਇਸ ਉੱਪਰ ਲਗਾਤਾਰ ਹਾਰਟ ਇਮੋਜ਼ੀ ਸਾਂਝੇ ਕਰ ਰਹੇ ਹਨ। ਵਰਕਫਰੰਟ ਦੀ ਗੱਲ ਕਰਿਏ ਤਾਂ ਅਮਰ ਨੂਰੀ ਜਲਦ ਹੀ ਫਿਲਮ ਪਿੰਡ ਅਮਰੀਕਾ ਵਿੱਚ ਦਿਖਾਈ ਦੇਵੇਗੀ। ਇਹ ਫਿਲਮ 6 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰ ਨੂਰੀ 21 ਅਪ੍ਰੈਲ ਨੂੰ ਫਿਲਮ ਅੰਨ੍ਹੀ ਦਿਆ ਮਜ਼ਾਕ ਏ ਵਿੱਚ ਦਿਖਾਈ ਦਿੱਤੀ ਸੀ। ਇਸ ਵਿੱਚ ਐਮੀ ਵਿਰਕ ਅਤੇ ਪਰੀ ਪੰਧੇਰ ਤੋਂ ਇਲਾਵਾ ਅਮਰ ਨੂਰੀ, ਨਿਰਮਲ ਰਿਸ਼ੀ ਅਹਿਮ ਭੂਮਿਕਾ ਵਿੱਚ ਦਿਖਾਈ ਦਿੱਤੇ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਬੇਹੱਦ ਸਰਾਹਿਆ ਗਿਆ। ਫਿਲਮ ਵਿੱਚ ਕਾਮੇਡੀ ਦੇ ਨਾਲ-ਨਾਲ ਰੋਮਾਂਸ ਅਤੇ ਭਾਵੁਕ ਕਰ ਦੇਣ ਵਾਲੇ ਸੀਨ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ।