ਖਜੂਰ ਦੀ ਸੁੱਕੀ ਅਵਸਥਾ ਨੂੰ ਛੁਹਾਰਾ ਕਿਹਾ ਜਾਂਦਾ ਹੈ। ਇਸ ‘ਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ, ਮੈਗਨੀਜ਼, ਤਾਂਬਾ ਆਦਿ ਪੋਸ਼ਕ ਤੱਤ ਹੁੰਦੇ ਹਨ।



ਅੱਜ ਅਸੀਂ ਤੁਹਾਨੂੰ ਛੁਹਾਰੇ ਖਾਣ ਦੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ



ਭੁੱਖ ਵਧਾਉਣ ਲਈ ਛੁਹਾਰੇ ਦਾ ਗੂਦਾ ਕੱਢ ਕੇ ਉਸ ਨੂੰ ਦੁੱਧ ‘ਚ ਪਾ ਕੇ ਉਬਾਲ ਲਓ। ਥੋੜ੍ਹੀ ਦੇਰ ਉਬਾਲਣ ਤੋਂ ਬਾਅਦ ਇਸ ਨੂੰ ਠੰਡਾ ਕਰ ਕੇ ਪੀਸ ਕੇ ਪੀ ਲਓ।



ਹੱਡੀਆਂ ਨੂੰ ਮਜ਼ਬੂਤ ਕਰਨ ਦੇ ਲਈ ਦੁੱਧ ‘ਚ ਛੁਹਾਰਾ ਉਬਾਲ ਕੇ ਖਾਣਾ ਚਾਹੀਦਾ ਹੈ।



ਛੁਹਾਰੇ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ-ਏ ਹੁੰਦਾ ਹੈ, ਜੋ ਸਰੀਰ ‘ਚ ਨਵੇਂ ਸੈੱਲਾਂ ਦਾ ਨਿਰਮਾਣ ਕਰਨ ’ਚ ਮਦਦ ਕਰਦਾ ਹੈ।



ਛੁਹਾਰੇ ‘ਚ ਡਾਇਟਰੀ ਫਾਈਬਰ ਹੁੰਦਾ ਹੈ, ਜੋ ਪਾਚਨ ਤੰਤਰ ਲਈ ਲਾਭਕਾਰੀ ਹੁੰਦੇ ਹਨ। ਇਸ ਨਾਲ ਪਾਚਨ ਠੀਕ ਰਹਿੰਦਾ ਹੈ।



ਛੁਹਾਰੇ ਵਾਲੇ ਦੁੱਧ ‘ਚ ਪੋਟਾਸ਼ੀਅਮ ਹੁੰਦਾ ਹੈ, ਜੋ ਢਿੱਡ ਦਰਦ ਅਤੇ ਡਾਇਰੀਆ ਜਿਹੀ ਸਮੱਸਿਆ ਤੋਂ ਬਚਾ ਕੇ ਰੱਖਦਾ ਹੈ।



ਜੇਕਰ ਤੁਹਾਡੀ ਆਵਾਜ਼ ’ਚ ਭਾਰੀਪਨ ਹੈ ਅਤੇ ਆਵਾਜ਼ ਸਾਫ ਨਹੀਂ ਨਿਕਲਦੀ ਤਾਂ ਤੁਹਾਨੂੰ ਦੁੱਧ ਵਿਚ ਉਬਾਲ ਕੇ ਛੁਹਾਰਾ ਖਾਣਾ ਚਾਹੀਦਾ ਹੈ। ਧਿਆਨ ਰੱਖੋ ਕਿ ਦੁੱਧ ਪੀਣ ਤੋਂ ਬਾਅਦ ਪਾਣੀ ਨਾ ਪੀਓ