ਤਰਬੂਜ ਗਰਮੀਆਂ ਵਿੱਚ ਹਰ ਕਿਸੇ ਦਾ ਪਸੰਦੀਦਾ ਫਲ ਹੁੰਦਾ ਹੈ। ਤਰਬੂਜ ਖਾਣ ਨਾਲ ਸਰੀਰ 'ਚ ਪਾਣੀ ਦੀ ਕਮੀ ਦੂਰ ਹੁੰਦੀ ਹੈ। ਤਰਬੂਜ ਭਾਰ ਘਟਾਉਣ ਵਿਚ ਵੀ ਬਹੁਤ ਮਦਦ ਕਰਦਾ ਹੈ। ਤਰਬੂਜ ਵਿੱਚ ਲਗਪਗ 90 ਪ੍ਰਤੀਸ਼ਤ ਪਾਣੀ ਹੁੰਦਾ ਹੈ ਜੋ ਤੁਹਾਡੇ ਸਰੀਰ ਨੂੰ ਹਾਈਡਰੇਟ ਰੱਖਦਾ ਹੈ। ਤਰਬੂਜ ਐਂਟੀਆਕਸੀਡੈਂਟ, ਵਿਟਾਮਿਨ ਤੇ ਖਣਿਜਾਂ ਨਾਲ ਵੀ ਭਰਪੂਰ ਹੁੰਦਾ ਹੈ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਤਰਬੂਜ ਜ਼ਰੂਰ ਖਾਓ। ਤੁਸੀਂ ਤਰਬੂਜ ਤੋਂ ਬਣਿਆ ਜੂਸ ਜਾਂ ਹੋਰ ਪਕਵਾਨ ਵੀ ਖਾ ਸਕਦੇ ਹੋ। ਲਾਲ, ਮਿੱਠੇ ਤੇ ਰਸੀਲੇ ਤਰਬੂਜ ਨੂੰ ਦੇਖ ਕੇ ਹਰ ਕੋਈ ਇਸ ਨੂੰ ਖਾਣ ਦਾ ਮਨ ਕਰੇਗਾ। ਤਰਬੂਜ ਖਾਣ ਨਾਲ ਭਾਰ ਘੱਟ ਹੁੰਦਾ ਹੈ। ਭਾਵੇਂ ਤਰਬੂਜ ਇੱਕ ਮਿੱਠਾ ਫਲ ਹੈ, ਪਰ ਇਸ ਵਿੱਚ ਕੈਲੋਰੀ ਬਹੁਤ ਘੱਟ ਹੁੰਦੀ ਹੈ। ਡਾਇਟਿੰਗ ਕਰਨ ਵਾਲੇ ਲੋਕਾਂ ਨੂੰ ਤਰਬੂਜ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਤਰਬੂਜ ਖਾਣ ਨਾਲ ਪੇਟ ਜਲਦੀ ਭਰਦਾ ਹੈ ਤੇ ਪਾਚਨ ਕਿਰਿਆ ਠੀਕ ਰਹਿੰਦੀ ਹੈ। ਭਾਰ ਘਟਾਉਣ ਲਈ ਤਰਬੂਜ ਸਭ ਤੋਂ ਵਧੀਆ ਫਲ ਹੈ। ਤਰਬੂਜ ਦਾ ਸੇਵਨ ਕਰਨ ਨਾਲ ਦਿਲ ਦੀਆਂ ਬਿਮਾਰੀਆਂ ਘੱਟ ਹੁੰਦੀਆਂ ਹਨ। ਤਰਬੂਜ ਵਿੱਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ। ਤਰਬੂਜ ਵਿੱਚ ਲਾਈਕੋਪੀਨ ਐਂਟੀਆਕਸੀਡੈਂਟ ਹੁੰਦਾ ਹੈ ਜੋ ਤੁਹਾਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ, ਹਾਰਟ ਅਟੈਕ ਅਤੇ ਖੂਨ ਦੇ ਜੰਮਣ ਦੀ ਸਮੱਸਿਆ ਘੱਟ ਹੁੰਦੀ ਹੈ। ਤਰਬੂਜ ਖਾਣ ਨਾਲ ਵਾਲ ਅਤੇ ਚਮੜੀ ਵੀ ਚੰਗੀ ਰਹਿੰਦੀ ਹੈ। ਇਸ ਵਿੱਚ ਵਿਟਾਮਿਨ ਸੀ ਅਤੇ ਵਿਟਾਮਿਨ ਏ ਪਾਇਆ ਜਾਂਦਾ ਹੈ। ਜਿਸ ਕਾਰਨ ਕੋਲੇਜਨ ਬਣਦਾ ਹੈ ਤੇ ਤੁਸੀਂ ਲੰਬੇ ਸਮੇਂ ਤੱਕ ਜਵਾਨ ਰਹਿੰਦੇ ਹੋ। ਤਰਬੂਜ ਖਾਣ ਨਾਲ ਚਮੜੀ ਨਰਮ ਹੁੰਦੀ ਹੈ, ਇਸ ਵਿਚ ਪਾਇਆ ਜਾਣ ਵਾਲਾ ਵਿਟਾਮਿਨ ਏ ਸੈੱਲਾਂ ਦੀ ਮੁਰੰਮਤ ਕਰਦਾ ਹੈ।