ਬਾਲੀਵੁੱਡ ਦੇ ਮੈਗਾਸਟਾਰ ਬਿੱਗ ਬੀ ਯਾਨਿ ਅਮਿਤਾਭ ਅੱਜ 11 ਅਕਤੂਬਰ ਨੂੰ ਆਪਣਾ 80ਵਾਂ ਜਨਮਦਿਨ ਮਨਾ ਰਹੇ ਹਨ।
ਬਿੱਗ ਬੀ ਤਕਰੀਬਨ ਪੰਜ ਦਹਾਕਿਆਂ ਤੋਂ ਆਪਣੀਆਂ ਫ਼ਿਲਮਾਂ ਤੇ ਅਨੋਖੇ ਅੰਦਾਜ਼ ਨਾਲ ਲੋਕਾਂ ਦੇ ਦਿਲਾਂ ਤੇ ਰਾਜ ਕਰ ਰਹੇ ਹਨ। ਉਨ੍ਹਾਂ ਦਾ ਇਹ ਜਾਦੂ ਅੱਜ ਵੀ ਬਰਕਰਾਰ ਹੈ।
ਅਮਿਤਾਭ ਬੱਚਨ ਅੱਜ 80 ਸਾਲ ਦੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਕਾਫੀ ਉਤਸ਼ਾਹ ਹੈ
ਇਸ ਦੇ ਨਾਲ ਹੀ ਵੱਡੇ ਦਿਲ ਵਾਲੇ ਬਿੱਗ ਬੀ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਅਜਿਹਾ ਸਰਪ੍ਰਾਈਜ਼ ਦਿੱਤਾ, ਜਿਸ ਦੀ ਉਨ੍ਹਾਂ ਨੂੰ ਉਮੀਦ ਵੀ ਨਹੀਂ ਹੋਵੇਗੀ।
ਅਮਿਤਾਭ ਬੱਚਨ ਆਪਣੇ ਜਨਮਦਿਨ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਮਿਲੇ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।
ਅਮਿਤਾਭ ਬੱਚਨ ਆਪਣੇ ਜਨਮਦਿਨ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਮਿਲੇ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।
ਹਰ ਕੋਈ ਆਪਣੇ ਚਹੇਤੇ ਸਟਾਰ ਨੂੰ ਵਧਾਈ ਦੇਣ ਪਹੁੰਚਿਆ। ਅਜਿਹੇ 'ਚ ਬਿੱਗ ਬੀ ਨੇ ਉਨ੍ਹਾਂ ਨੂੰ ਨਿਰਾਸ਼ ਕੀਤੇ ਬਿਨਾਂ ਇਕੱਠੇ ਹੋਏ ਆਪਣੇ ਸਾਰੇ ਪ੍ਰਸ਼ੰਸਕਾਂ ਦੀਆਂ ਵਧਾਈਆਂ ਨੂੰ ਖੁਸ਼ੀ ਨਾਲ ਸਵੀਕਾਰ ਕੀਤਾ।
ਜਿਵੇਂ ਹੀ ਅਮਿਤਾਭ ਬੱਚਨ ਮੁਸਕਰਾਹਟ ਨਾਲ ਆਪਣੇ ਸਾਰੇ ਪ੍ਰਸ਼ੰਸਕਾਂ ਨੂੰ ਮਿਲਣ ਲਈ ਬੰਗਲੇ ਤੋਂ ਬਾਹਰ ਆਏ, ਤਾਂ ਉੱਥੇ ਇਕੱਠੇ ਹੋਏ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ
ਸਾਰਿਆਂ ਨੇ ਆਪਣੇ-ਆਪਣੇ ਅੰਦਾਜ਼ 'ਚ ਉਨ੍ਹਾਂ ਨੂੰ 80ਵੀਂ ਵਰ੍ਹੇਗੰਢ ਦੀਆਂ ਵਧਾਈਆਂ ਦਿੱਤੀਆਂ। ਅਮਿਤਾਭ ਬੱਚਨ ਨੇ ਵੀ ਉਸੇ ਗਰਮਜੋਸ਼ੀ ਨਾਲ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ
ਪ੍ਰਸ਼ੰਸਕਾਂ ਨੇ ਉਨ੍ਹਾਂ ਦੇ ਬੰਗਲੇ ਦੇ ਬਾਹਰ ਜਨਮ ਦਿਨ ਦਾ ਕੇਕ ਵੀ ਕੱਟਿਆ। ਜਦੋਂ ਅਮਿਤਾਭ ਆਪਣੇ ਪ੍ਰਸ਼ੰਸਕਾਂ ਨੂੰ ਮਿਲਣ ਲਈ ਕੁਝ ਪਲਾਂ ਲਈ ਬੰਗਲੇ ਤੋਂ ਬਾਹਰ ਆਏ ਤਾਂ ਉਨ੍ਹਾਂ ਨਾਲ ਬੇਟੀ ਸ਼ਵੇਤਾ ਬੱਚਨ ਵੀ ਨਜ਼ਰ ਆਈ