Rashmika Mandanna Fake Video: ਸੋਸ਼ਲ ਮੀਡੀਆ 'ਤੇ ਕਈ ਮਸ਼ਹੂਰ ਹਸਤੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਲੀਕ ਹੁੰਦੇ ਰਹਿੰਦੇ ਹਨ। ਹੁਣ ਪੁਸ਼ਪਾ ਸਟਾਰ ਰਸ਼ਮਿਕਾ ਮੰਡਾਨਾ ਦਾ ਅਜਿਹਾ ਹੀ ਇੱਕ ਬੋਲਡ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜੋ ਵਾਇਰਲ ਹੋ ਰਿਹਾ ਹੈ। ਹੁਣ ਇਸ ਪੂਰੇ ਮਾਮਲੇ 'ਤੇ ਅਦਾਕਾਰਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਸ ਨੇ ਆਪਣੀ ਇੰਸਟਾ ਸਟੋਰੀ 'ਤੇ ਇਕ ਪੋਸਟ ਸ਼ੇਅਰ ਕਰਕੇ ਅਜਿਹੀਆਂ ਹਰਕਤਾਂ 'ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਲਿਖਿਆ, 'ਮੈਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਮੇਰਾ ਇੱਕ ਫਰਜ਼ੀ ਵੀਡੀਓ ਵਾਇਰਲ ਹੋ ਰਿਹਾ ਹੈ। ਲੋਕ ਤਕਨੀਕ ਦੀ ਗਲਤ ਵਰਤੋਂ ਕਰ ਰਹੇ ਹਨ। ਇਹ ਨਾ ਸਿਰਫ਼ ਮੇਰੇ ਲਈ ਸਗੋਂ ਸਾਡੇ ਸਾਰਿਆਂ ਲਈ ਬਹੁਤ ਡਰਾਉਣੀ ਗੱਲ ਹੈ। ਰਸ਼ਮੀਕਾ ਨੇ ਅੱਗੇ ਲਿਖਿਆ, 'ਅੱਜ ਮੈਂ ਆਪਣੇ ਸਾਰੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦਾ ਮੇਰਾ ਸਮਰਥਨ ਕਰਨ ਲਈ ਧੰਨਵਾਦ ਕਰਨਾ ਚਾਹਾਂਗੀ। ਪਰ ਜੇ ਸਕੂਲ ਜਾਂ ਕਾਲਜ ਵਿਚ ਮੇਰੇ ਨਾਲ ਇਸ ਤਰ੍ਹਾਂ ਦੀ ਗੱਲ ਹੋਈ ਹੁੰਦੀ, ਤਾਂ ਮੈਨੂੰ ਨਹੀਂ ਪਤਾ ਕਿ ਮੈਂ ਕੀ ਕਰਦੀ? ਇਸ ਲਈ ਸਾਨੂੰ ਸਾਰਿਆਂ ਨੂੰ ਇਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ ਵੀ ਰਸ਼ਮਿਕਾ ਦਾ ਸਮਰਥਨ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਬਿੱਗ ਬੀ ਨੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ “ਹਾਂ, ਇਹ ਕਾਨੂੰਨੀ ਤੌਰ ‘ਤੇ ਮਜ਼ਬੂਤ ਮਾਮਲਾ ਹੈ। ਇਸ ਕਲਿੱਪ 'ਚ ਦੇਖਿਆ ਜਾ ਸਕਦਾ ਹੈ ਕਿ ਅਭਿਨੇਤਰੀ ਕਾਲੇ ਰੰਗ ਦੀ ਡੀਪ ਨੇਕ ਟਾਈਟ ਡਰੈੱਸ 'ਚ ਲਿਫਟ ਦੇ ਅੰਦਰ ਜਾਂਦੀ ਨਜ਼ਰ ਆ ਰਹੀ ਹੈ। ਪਰ ਇਸ ਵੀਡੀਓ 'ਚ ਇਹ ਰਸ਼ਮਿਕਾ ਨਹੀਂ ਬਲਕਿ ਜ਼ਾਰਾ ਪਟੇਲ ਹੈ। ਇਸ ਵੀਡੀਓ ਦੀ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਹੋ ਰਹੀ ਹੈ। ਪ੍ਰਸ਼ੰਸਕ ਲਗਾਤਾਰ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ।