ਅਨਮੋਲ ਕਵਾਤਰਾ ਫਰਵਰੀ ਮਹੀਨੇ 'ਚ ਜ਼ਰੂਰਮੰਦ ਤੇ ਬੀਮਾਰਾਂ ਲਈ ਫਰੀ ਕੈਂਪ ਲਗਾਉਣ ਜਾ ਰਿਹਾ ਹੈ। ਇਸ ਬਾਰੇ ਉਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਉਂਟ 'ਤੇ ਵੀਡੀਓ ਸ਼ੇਅਰ ਕਰ ਜਾਣਕਾਰੀ ਦਿੱਤੀ। ਦੱਸ ਦਈਏ ਕਿ ਇਹ ਕੈਂਪ 11 ਫਰਵਰੀ ਐਤਵਾਰ ਨੂੰ ਲਗਾਇਆ ਜਾਵੇਗਾ। ਇਸ ਕੈਂਪ 'ਚ ਅੱਖਾਂ, ਹੱਡੀਆਂ, ਪਥਰੀ ਤੇ ਰਸੌਲੀ ਦੀਆਂ ਬੀਮਾਰੀਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਇਸ ਦੇ ਨਾਲ ਨਾਲ ਗਰੀਬ ਲੋੜਵੰਦ ਮਰੀਜ਼ਾਂ ਦੇ ਫਰੀ ਅਪਰੇਸ਼ਨ ਵੀ ਕੀਤੇ ਜਾਣਗੇ। ਦੱਸ ਦਈਏ ਕਿ ਕੈਂਪ 11 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 3 ਵਜੇ ਤੱਕ ਹੰਬੜਾਂ ਰੋਡ, ਨੇੜੇ ਸਾਈਂ ਮੰਦਰ ਲੁਧਿਆਣਾ ਵਿਖੇ ਲਾਇਆ ਜਾਵੇਗਾ। ਅਨਮੋਲ ਨੇ ਵੀਡੀਓ 'ਚ ਲੋਕਾਂ ਨੂੰ ਜ਼ਿਆਂਦਾ ਤੋਂ ਜ਼ਿਆਦਾ ਯੋਗਦਾਨ ਦੇਣ ਦੀ ਅਪੀਲ ਵੀ ਕੀਤੀ ਹੈ। ਇਸ ਦੇ ਨਾਲ ਨਾਲ ਉਸ ਨੇ ਫੈਨਜ਼ ਨੂੰ ਇਹ ਵੀਡੀਓ ਸ਼ੇਅਰ ਕਰਨ ਦੀ ਵੀ ਅਪੀਲ ਕੀਤੀ। ਕਾਬਿਲੇਗ਼ੌਰ ਹੈ ਕਿ ਅਨਮੋਲ ਕਵਾਤਰਾ ਕੋਲ ਕਈ ਲੋੜਵੰਦ ਮਰੀਜ਼ ਆਉਂਦੇ ਰਹਿੰਦੇ ਹਨ। ਉਹ ਆਪਣੀ ਐਨਜੀਓ ਏਕ ਜ਼ਰੀਆ ਰਾਹੀਂ ਉਨ੍ਹਾਂ ਦੀ ਹਰ ਸੰਭਵ ਮਦਦ ਵੀ ਕਰਦਾ ਹੈ।