ਅਮਮੋਲ ਕਵਾਤਰਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ।



ਉਸ ਨੇ ਲੋਕ ਭਲਾਈ ਦੇ ਕੰਮਾਂ ਲਈ ਆਪਣਾ ਕਰੀਅਰ ਕੁਰਬਾਨ ਕੀਤਾ ਹੈ। ਫਿਲਹਾਲ ਅਨਮੋਲ ਕਵਾਤਰਾ ਨੂੰ ਲੈਕੇ ਅਸੀਂ ਤੁਹਾਨੂੰ ਇੱਕ ਵੱਡੀ ਅਪਡੇਟ ਦੱਸਣ ਜਾ ਰਹੇ ਹਾਂ।



ਅਨਮੋਲ ਕਵਾਤਰਾ ਨੂੰ ਹਾਲ ਹੀ 'ਚ ਭਗਤ ਪੂਰਨ ਸਿੰਘ ਰਾਜ ਪੁਰਸਕਾਰ 2023 ਨਾਲ ਸਨਮਾਨਤ ਕੀਤਾ ਗਿਆ ਹੈ।



ਉਸ ਨੂੰ ਇਹ ਐਵਾਰਡ ਉਸ ਵੱਲੋਂ ਸਮਾਜ ਸੇਵਾ ਦੇ ਖੇਤਰ 'ਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ ਹੈ।



ਇਸ ਦੀ ਇੱਕ ਤਸਵੀਰ ਕਵਾਤਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸ਼ੇਅਰ ਕੀਤੀ ਸੀ।



ਇਸ ਦੇ ਨਾਲ ਨਾਲ ਉਸ ਨੇ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਸੀ।



ਇਸ ਵੀਡੀਓ 'ਚ ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਹੈ ਅਤੇ ਉਸ ਦਾ ਉੱਥੇ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ।



ਕਾਬਿਲੇਗ਼ੌਰ ਹੈ ਕਿ ਅਨਮੋਲ ਕਵਾਤਰਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ।



ਉਹ ਹਾਲ ਹੀ ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਕਰਦਾ ਨਜ਼ਰ ਆਇਆ ਸੀ। ਉਸ ਦੇ ਵੀਡੀਓ ਤੇ ਤਸਵੀਰਾਂ ਕਾਫੀ ਜ਼ਿਆਦਾ ਵਾਇਰਲ ਹੋਈਆਂ ਸੀ।



ਦੱਸ ਦਈਏ ਕਿ ਅਨਮੋਲ ਕਵਾਤਰਾ ਪੰਜਾਬੀ ਇੰਡਸਟਰੀ ਦਾ ਜਾਣਿਆ ਮਾਣਿਆ ਗਾਇਕ ਤੇ ਮਾਡਲ ਰਿਹਾ ਹੈ। ਉਸ ਨੇ ਸਮਾਜ ਸੇਵਾ ਲਈ ਆਪਣਾ ਕਰੀਅਰ ਛੱਡ ਦਿੱਤਾ।