ਦਹੀਂ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨੂੰ ਨਿਯਮਿਤ ਤੌਰ 'ਤੇ ਡਾਈਟ 'ਚ ਸ਼ਾਮਲ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ।



ਦਹੀਂ ਚਮੜੀ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ 'ਚ ਪ੍ਰੋਟੀਨ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਚਮੜੀ ਲਈ ਬਹੁਤ ਫਾਇਦੇਮੰਦ ਹੁੰਦੇ ਹਨ।



ਇਹ ਫੇਸ ਪੈਕ ਤੁਸੀਂ ਘਰ ਦੇ ਵਿੱਚ ਬਣਾ ਸਕਦੇ ਹੋ। ਇਨ੍ਹਾਂ ਨੂੰ ਚਿਹਰੇ 'ਤੇ ਲਗਾਉਣ ਨਾਲ ਤੁਸੀਂ ਚਮੜੀ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।



ਇਸ ਨੂੰ ਬਣਾਉਣ ਲਈ ਇਕ ਕਟੋਰੀ 'ਚ 2 ਚਮਚ ਦਹੀਂ ਲਓ, ਉਸ 'ਚ ਇਕ ਚਮਚ ਸ਼ਹਿਦ ਮਿਲਾਓ। ਇਸ ਮਿਸ਼ਰਣ ਨੂੰ ਆਪਣੇ ਚਿਹਰੇ 'ਤੇ ਲਗਾਓ। ਲਗਭਗ 15-20 ਮਿੰਟ ਬਾਅਦ ਠੰਢੇ ਪਾਣੀ ਨਾਲ ਧੋ ਲਓ।



ਜਿਹੜੇ ਲੋਕ ਆਈਲੀ ਸਕਿਨ ਦੀ ਸਮੱਸਿਆ ਤੋਂ ਪ੍ਰੇਸ਼ਾਨ ਨੇ, ਉਨ੍ਹਾਂ ਨੂੰ ਇਸ ਫੇਸ ਪੈਕ ਦੀ ਵਰਤੋਂ ਕਰਨੀ ਚਾਹੀਦੀ ਹੈ।



ਇਸ ਦੇ ਲਈ 2 ਚਮਚ ਦਹੀਂ 'ਚ ਇਕ ਚਮਚ ਵੇਸਣ ਮਿਲਾਓ। ਇਸ ਮਿਸ਼ਰਣ ਤੋਂ ਮੋਟਾ ਪੇਸਟ ਤਿਆਰ ਕਰੋ। ਤੁਸੀਂ ਇਸ ਨੂੰ ਆਪਣੇ ਚਿਹਰੇ 'ਤੇ ਲਗਾਓ। ਸੁੱਕਣ ਤੋਂ ਬਾਅਦ ਧੋ ਲਓ।



ਇਸ ਨੂੰ ਬਣਾਉਣ ਲਈ ਦਹੀਂ 'ਚ ਅੱਧਾ ਚਮਚ ਹਲਦੀ ਮਿਲਾਓ। ਇਸ ਮਿਸ਼ਰਣ ਨੂੰ ਆਪਣੇ ਚਿਹਰੇ 'ਤੇ ਲਗਾਓ। ਕਰੀਬ 15 ਮਿੰਟ ਬਾਅਦ ਪਾਣੀ ਨਾਲ ਧੋ ਲਓ। ਇਸ ਫੇਸ ਪੈਕ ਦੀ ਵਰਤੋਂ ਕਰਕੇ ਤੁਸੀਂ ਚਮਕਦਾਰ ਚਮੜੀ ਪ੍ਰਾਪਤ ਕਰ ਸਕਦੇ ਹੋ।



ਇਹ ਫੇਸ ਪੈਕ ਤੁਹਾਡੀ ਚਮੜੀ ਦੀ ਰੰਗਤ ਨੂੰ ਸੁਧਾਰਦਾ ਹੈ। ਇਸ ਪੈਕ ਨੂੰ ਬਣਾਉਣ ਲਈ ਦਹੀਂ 'ਚ ਨਿੰਬੂ ਦਾ ਰਸ ਮਿਲਾਓ। ਇਸ ਨੂੰ ਆਪਣੇ ਚਿਹਰੇ 'ਤੇ ਲਗਾਓ। ਕੁਝ ਦੇਰ ਬਾਅਦ ਪਾਣੀ ਨਾਲ ਧੋ ਲਓ।



ਓਟਸ ਵਿੱਚ ਐਂਟੀ-ਇਨਫਲੇਮੇਟਰੀ ਅਤੇ ਐਂਟੀਆਕਸੀਡੈਂਟ ਗੁਣ ਹੁੰਦੇ ਹਨ।



ਇਸ ਨੂੰ ਦਹੀਂ ਵਿਚ ਮਿਲਾ ਕੇ ਇਸ ਮਿਸ਼ਰਣ ਨੂੰ ਚਿਹਰੇ 'ਤੇ ਲਗਾਓ। ਕਰੀਬ 15-20 ਮਿੰਟ ਬਾਅਦ ਪਾਣੀ ਨਾਲ ਧੋ ਲਓ। ਇਸ ਪੈਕ ਦੀ ਵਰਤੋਂ ਕਰਕੇ ਤੁਸੀਂ ਬਲੈਕਹੈੱਡਸ ਅਤੇ ਪਿੰਪਲਜ਼ ਤੋਂ ਰਾਹਤ ਪਾ ਸਕਦੇ ਹੋ।