ਐਨਸੀਆਰਬੀ ਦੇ ਅੰਕੜਿਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਤਸਵੀਰ ਬਿਆਨੀ ਹੈ। ਅਹਿਮ ਗੱਲ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਇਹ ਅੰਕੜੇ ਹੋਰ ਉੱਪਰ ਨੂੰ ਗਏ ਹਨ। ਰਿਪੋਰਟ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਦੇਸ਼ ਭਰ ਵਿੱਚ ਪੰਜਾਬ ਵਿੱਚ ਨਸ਼ਿਆਂ ਨਾਲ ਸਭ ਤੋਂ ਵੱਧ ਮੌਤਾਂ ਹੋਈਆਂ ਹਨ।