ਬਹੁਤ ਜਿਆਦਾ ਚਾਹ ਦਾ ਸੇਵਨ ਤੁਹਾਡੇ ਪਾਚਣ ਤੰਤਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਕਈ ਗੰਭੀਰ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਚਾਹ ਅਤੇ ਪਰਾਠੇ ਦਾ ਜਿਆਦਾ ਸੇਵਨ ਕਰਨ ਨਾਲ ਵੀ ਸ਼ੂਗਰ ਹੋ ਸਕਦੀ ਹੈ। ਇਸ ਨਾਲ ਤੁਹਾਡੇ ਸਰੀਰ ਵਿੱਚ ਬਲੱਡ ਸ਼ੂਗਰ ਦੀ ਮਾਤਰਾ ਵੱਧ ਸਕਦੀ ਹੈ। ਰੋਜਾਨਾ ਚਾਹ ਅਤੇ ਪਰਾਂਠੇ ਦਾ ਇਕੱਠੇ ਸੇਵਨ ਕਰਨ ਨਾਲ ਤੁਹਾਡੇ ਜਿਗਰ,ਪਾਚਣ ਪ੍ਰਣਾਲੀ ਅਤੇ ਪੇਟ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ। ਚਾਹ ਅਤੇ ਪਰਾਂਠੇ ਦਾ ਲਗਾਤਾਰ ਸੇਵਨ ਕਰਨ ਨਾਲ ਫੈਟੀ ਲੀਵਰ ਦੀ ਸਮੱਸਿਆ ਵੱਧ ਸਕਦੀ ਹੈ। ਪਰਾਂਠੇ ਨੂੰ ਪਚਣ ਚ ਜਿਆਦਾ ਸਮਾਂ ਲੱਗਦਾ ਹੈ ਅਤੇ ਇਸ ਕਾਰਨ ਤੁਹਾਡੀ ਪਾਚਣ ਪ੍ਰਣਾਲੀ ਵੀ ਬੁਰੀ ਤਰਾਂ ਪ੍ਰਭਾਵਿਤ ਹੋ ਸਕਦੀ ਹੈ। ਰੋਜ਼ਾਨਾ ਨਾਸ਼ਤੇ 'ਚ ਚਾਹ ਅਤੇ ਪਰਾਠਾ ਇਕੱਠੇ ਖਾਂਦੇ ਹੋ ਤਾਂ ਇਸ ਨਾਲ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ। ਜ਼ਿਆਦਾ ਪਰਾਂਠੇ ਦੇ ਸੇਵਨ ਨਾਲ ਮੋਟਾਪਾ ਵੀ ਹੋ ਸਕਦਾ ਹੈ। ਇਸ ਨਾਲ ਤੁਸੀਂ ਸੁਸਤੀ ਵੀ ਮਹਿਸੂਸ ਕਰ ਸਕਦੇ ਹੋ।