ਨਾਰੀਅਲ ਦੇ ਤੇਲ ਨੂੰ ਕੁਦਰਤੀ ਔਸ਼ਧੀ ਮੰਨਿਆ ਜਾਂਦਾ ਹੈ। ਇਸ 'ਚ ਸਿਹਤ ਸਬੰਧੀ ਬਹੁਤ ਸਾਰੇ ਗੁਣ ਪਾਏ ਜਾਂਦੇ ਹਨ ਤੇ ਕਈ ਬੀਮਾਰੀਆਂ ਤੋਂ ਬਚਾ ਕੇ ਰੱਖਦਾ ਹੈ। ਇਸ 'ਚ ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਸਰੀਰ ਅਤੇ ਦਿਮਾਗ ਲਈ ਫਾਇਦੇਮੰਦ ਸਾਬਤ ਹੁੰਦਾ ਹੈ। ਸਰਦੀਆਂ ਦੇ ਮੌਸਮ 'ਚ ਇਸ ਤੇਲ ਦੀ ਵਰਤੋਂ ਕਰਨ ਨਾਲ ਦਿਮਾਗ ਤੇਜ਼ ਹੁੰਦਾ ਹੈ। ਇਸ 'ਚ ਐਂਟੀ ਏਜਿੰਗ ਗੁਣ ਹੁੰਦੇ ਹਨ। ਨਾਰੀਅਲ ਦੇ ਤੇਲ 'ਚ ਕਪੂਰ ਮਿਲਾ ਕੇ ਲਗਾਉਣ ਨਾਲ ਸਕਿਨ ਨੂੰ ਫਾਇਦਾ ਹੁੰਦਾ ਹੈ। ਖਾਜ-ਖੁਜਲੀ ਦੀ ਸਮੱਸਿਆ ਹੋਣ 'ਤੇ ਨਾਰੀਅਲ ਦੇ ਤੇਲ ਦੀ ਇਸਤੇਮਾਲ ਕਰੋ। ਨਾਰੀਅਲ ਦੇ ਤੇਲ 'ਚ ਕਾਰਬੋਹਾਈਡ੍ਰੇਟ ਅਤੇ ਕੈਲੋਰੀ ਦੀ ਮਾਤਰਾ ਕਾਫੀ ਜ਼ਿਆਦਾ ਹੁੰਦੀ ਹੈ, ਜੋ ਭੁੱਖ ਨੂੰ ਕੰਟਰੋਲ 'ਚ ਰੱਖਦੇ ਹਨ। ਡਾਇਬਿਟੀਜ਼ ਦੇ ਮਰੀਜ਼ ਲਈ ਨਾਰੀਅਲ ਦਾ ਤੇਲ ਕਾਫੀ ਫਾਇਦੇਮੰਦ ਹੈ। ਜੇਕਰ ਤੁਸੀਂ ਵੀ ਤਣਾਅ 'ਚੋਂ ਲੰਘ ਰਹੇ ਹੋ ਤਾਂ ਕਨਪਟੀਆਂ ਅਤੇ ਮੱਥੇ 'ਤੇ ਹਲਕੇ ਹੱਥਾਂ ਨਾਲ ਨਾਰੀਅਲ ਤੇਲ ਦੀ ਮਾਲਿਸ਼ ਕਰੋ। ਇਸ ਨਾਲ ਸਿਰਦਰਦ ਅਤੇ ਤਣਾਅ ਤੁਰੰਤ ਗਾਇਬ ਹੋ ਜਾਂਦਾ ਹੈ।