ਪੈਦਲ ਚੱਲਣਾ ਸਰੀਰਕ ਗਤੀਵਿਧੀ ਦਾ ਇੱਕ ਸਧਾਰਨ ਅਤੇ ਕਿਫਾਇਤੀ ਰੂਪ ਹੈ ਜਿਸ ਵਿੱਚ ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਜੋਖਮ ਨੂੰ ਘਟਾਉਣ ਸਮੇਤ ਬਹੁਤ ਸਾਰੇ ਸਿਹਤ ਲਾਭ ਹੋ ਸਕਦੇ ਹਨ ਅੱਜ ਦੀ ਤੇਜ਼ ਰਫ਼ਤਾਰ ਵਾਲੀ ਜ਼ਿੰਦਗੀ ਦੇ ਵਿੱਚ ਖੁਦ ਨੂੰ ਫਿੱਟ ਰੱਖਣਾ ਬਹੁਤ ਹੀ ਮੁਸ਼ਕਿਲ ਹੋ ਗਿਆ ਹੈ ਪਰ ਜੇਕਰ ਕੁੱਝ ਚੰਗੀਆਂ ਆਦਤਾਂ ਨੂੰ ਜ਼ਿੰਦਗੀ ਦੇ ਵਿੱਚ ਸ਼ਾਮਿਲ ਕਰ ਲਈ ਤਾਂ ਘੱਟ ਸਮੇਂ ਦੇ ਵਿੱਚ ਖੁਦ ਨੂੰ ਫਿੱਟ ਰੱਖ ਸਕਦੇ ਹੋ, ਜਿਵੇਂ ਕਿ ਸੈਰ ਕਰਨਾ ਆਪਣੀ ਰੋਜ਼ਾਨਾ ਰੁਟੀਨ ਵਿੱਚ ਪੈਦਲ ਚੱਲਣ ਨੂੰ ਸ਼ਾਮਲ ਕਰਕੇ, ਤੁਸੀਂ ਆਪਣੀ ਸਰੀਰਕ ਅਤੇ ਮਾਨਸਿਕ ਸਿਹਤ ਵਿੱਚ ਸੁਧਾਰ ਕਰ ਸਕਦੇ ਹੋ ਨਿਯਮਤ ਸੈਰ ਕਰਨ ਨਾਲ ਬਲੱਡ ਪ੍ਰੈਸ਼ਰ ਅਤੇ ਕੋਲੇਸਟ੍ਰੋਲ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ ਪੈਦਲ ਚੱਲਣਾ ਖੂਨ ਦੀਆਂ ਨਾੜੀਆਂ ਦੀ ਸਿਹਤ ਨੂੰ ਸੁਧਾਰਨ ਵਿੱਚ ਵੀ ਮਦਦ ਕਰ ਸਕਦੈ, ਜੋ ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਜੋਖਮ ਨੂੰ ਘਟਾ ਸਕਦੈ ਪੈਦਲ ਚੱਲਣ ਨਾਲ ਇਨਸੁਲਿਨ ਸੰਵੇਦਨਸ਼ੀਲਤਾ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲ ਸਕਦੀ ਹੈ ਜਿਸ ਨਾਲ ਟਾਈਪ 2 ਡਾਇਬਟੀਜ਼ ਹੋਣ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ ਸੈਰ ਕਰਨ ਨਾਲ ਤੁਹਾਡਾ ਮੂਡ ਬਿਹਤਰ ਹੋ ਸਕਦਾ ਹੈ ਅਤੇ ਤਣਾਅ ਘੱਟ ਹੋ ਸਕਦਾ ਹੈ ਸੈਰ ਇੱਕ ਭਾਰ ਚੁੱਕਣ ਵਾਲੀ ਕਸਰਤ ਹੈ ਜੋ ਤੁਹਾਡੀਆਂ ਲੱਤਾਂ, ਕੁੱਲ੍ਹੇ ਅਤੇ ਪਿੱਠ ਦੇ ਹੇਠਲੇ ਹਿੱਸੇ ਦੀਆਂ ਮਾਸਪੇਸ਼ੀਆਂ ਤੇ ਹੱਡੀਆਂ ਨੂੰ ਮਜ਼ਬੂਤ ਕਰਨ 'ਚ ਮਦਦ ਕਰ ਸਕਦੀ ਹੈ