ਆਯੁਰਵੇਦ 'ਚ ਪੰਜ ਧਾਤੂਆਂ ਦੇ ਭਾਂਡਿਆਂ 'ਚ ਖਾਣਾ ਵਧੀਆ ਬਣਾਇਆ ਗਿਆ ਹੈ ਅਤੇ ਇਸ ਦੇ ਫਾਇਦਿਆਂ ਨੂੰ ਸਾਇੰਸ ਵੀ ਮੰਨਦੀ ਹੈ। ਤਾਂਬੇ ਦੇ ਭਾਂਡੇ 'ਚ ਪਾਣੀ ਰੱਖਣ ਨਾਲ ਇਹ ਕੁਦਰਤੀ ਤਰੀਕੇ ਨਾਲ ਪਾਣੀ ਨੂੰ ਸਾਫ ਕਰਦਾ ਹੈ। ਇਹ ਪਾਣੀ 'ਚ ਬੈਕਟੀਰੀਆ ਨੂੰ ਨਸ਼ਟ ਕਰ ਦਿੰਦਾ ਹੈ ਇਹ ਤੁਹਾਡੇ ਸਰੀਰ 'ਚ ਕਾਪਰ ਦੀ ਕਮੀ ਨੂੰ ਪੂਰਾ ਕਰਦਾ ਹੈ ਅਤੇ ਬੀਮਾਰੀ ਪੈਦਾ ਕਰਨ ਵਾਲੇ ਬੈਕਟੀਰੀਆ ਤੋਂ ਸੁਰੱਖਿਆ ਦਿੰਦਾ ਹੈ। ਰੋਜ਼ਾਨਾ ਇਸ ਦੀ ਵਰਤੋਂ ਪੇਟ ਦਰਦ, ਗੈਸ, ਐਸੀਡਿਟੀ ਅਤੇ ਕਬਜ਼ ਵਰਗੀਆਂ ਪਰੇਸ਼ਾਨੀਆਂ ਤੋਂ ਨਿਜਾਤ ਮਿਲ ਸਕਦੀ ਹੈ। ਤਾਂਬੇ 'ਚ ਐਂਟੀ-ਇੰਫਲੇਮੈਟਰੀ ਗੁਣ ਹੁੰਦੇ ਹਨ ਜੋ ਸਰੀਰ 'ਚ ਦਰਦ, ਖਿਚਾਅ ਅਤੇ ਸੋਜ ਦੀ ਸਮੱਸਿਆ ਨਹੀਂ ਹੋਣ ਦਿੰਦੇ ਹਨ। ਅਮਰੀਕਨ ਕੈਂਸਰ ਸੋਸਾਇਟੀ ਦੇ ਮੁਤਾਬਕ ਤਾਂਬਾ ਕੈਂਸਰ ਦੀ ਸ਼ੁਰੂਆਤ ਨੂੰ ਰੋਕਣ 'ਚ ਮਦਦ ਕਰਦਾ ਹੈ ਅਤੇ ਇਸ 'ਚ ਕੈਂਸਰ ਵਿਰੋਧੀ ਤੱਤ ਮੌਜੂਦ ਹੁੰਦੇ ਹਨ। ਤਾਂਬੇ ਦੇ ਭਾਂਡੇ 'ਚ ਰੱਖਿਆ ਪਾਣੀ ਪੀਣ ਨਾਲ ਚਮੜੀ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਹੀਂ ਹੁੰਦੀਆਂ। ਤਾਂਬੇ ਦਾ ਪਾਣੀ ਪਾਚਣਤੰਤਰ ਨੂੰ ਮਜ਼ਬੂਤ ਕਰਦਾ ਹੈ। ਰਾਤ ਦੇ ਸਮੇਂ ਤਾਂਬੇ ਦੇ ਭਾਂਡੇ 'ਚ ਪਾਣੀ ਰੱਖ ਕੇ ਸਵੇਰੇ ਪਾਣੀ ਪਾਣੀ ਨਾਲ ਪਾਚਣਤੰਤਰ ਸਹੀ ਰਹਿੰਦਾ ਹੈ। ਤਾਂਬੇ ਦੇ ਭਾਂਡੇ 'ਚ ਰੱਖਿਆ ਪਾਣੀ ਦਿਲ ਨੂੰ ਸਿਹਤਮੰਦ ਬਣਾਏ ਰੱਖਣ ਲਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖਦਾ ਹੈ।