ਅੰਡੇ 'ਚ ਵਿਟਾਮਿਨ, ਫਾਸਫੋਰਸ, ਕੈਲਸ਼ੀਅਮ, ਜਿੰਕ, ਬੀ 5, ਬੀ 12, ਬੀ 2, ਡੀ, ਈ, ਕੇ, ਬੀ 6 ਅਤੇ ਕਈ ਹੋਰ ਪੋਸ਼ਕ ਤੱਤ ਵੀ ਮੌਜੂਦ ਹੁੰਦੇ ਹਨ।



ਇਸ ਤੋਂ ਇਲਾਵਾ ਇਸ 'ਚ 70 ਕੈਲੋਰੀ, 6 ਕੈਲੋਰੀ, 6 ਗ੍ਰਾਮ ਪ੍ਰੋਟੀਨ ਅਤੇ 5 ਗ੍ਰਾਮ ਹੈਲਦੀ ਫੈਟ ਹੁੰਦਾ ਹੈ। ਜੋ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦਾ ਹੈ।



ਰੋਜ਼ਾਨਾ 2 ਅੰਡੇ ਖਾਣ ਨਾਲ ਸਰੀਰ ਕਈ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ। ਅੰਡੇ ਨੂੰ ਬ੍ਰੇਕਫਾਸਟ ਦੇ ਰੂਪ 'ਚ ਖਾਣ ਨਾਲ ਸਰੀਰ ਨੂੰ ਸਭ ਤੋਂ ਜ਼ਿਆਦਾ ਫਾਇਦਾ ਮਿਲਦਾ ਹੈ।



ਰੋਜ਼ਾਨਾ ਅੰਡਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਤਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ...



ਚਮੜੀ ਦੇ ਵਾਲਾਂ ਅਤੇ ਨਹੁੰਆਂ ਲਈ ਫਾਇਦੇਮੰਦ। ਇਸ ਨਾਲ ਇਮਿਊਨ ਸਿਸਟਮ ਵੀ ਮਜ਼ਬੂਤ ਹੁੰਦਾ ਹੈ।



ਅੱਖਾਂ ਦੀ ਰੋਸ਼ਨੀ ਵਧਾਉਂਦੀ ਹੈ ਤੇ ਮੈਮੋਰੀ ਵਿੱਚ ਸੁਧਾਰ ਹੁੰਦਾ ਹੈ।



ਹੱਡੀਆਂ ਨੂੰ ਮਜ਼ਬੂਤ ​​ਕਰਦਾ ਹੈ ਅਤੇ ਮਾਸਪੇਸ਼ੀ ਟਿਸ਼ੂ ਦੀ ਮੁਰੰਮਤ।



ਦਿਲ ਦੀ ਸਿਹਤ ਲਈ ਫਾਇਦੇਮੰਦ। ਰੋਜ਼ਾਨਾ 2 ਅੰਡੇ ਖਾਣ ਨਾਲ ਬੈਡ ਕੋਲੈਸਟਰੋਲ ਦੀ ਮਾਤਰਾ ਘੱਟ ਹੋ ਜਾਂਦੀ ਹੈ।



ਜੇਕਰ ਤੁਸੀਂ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਹੋ ਤਾਂ ਤੁਹਾਨੂੰ ਅੰਡੇ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਪਰ ਜੇਕਰ ਤੁਸੀਂ ਇਸ ਦਾ ਪੀਲਾ ਹਿੱਸਾ ਕੱਢ ਕੇ ਖਾ ਲੈਂਦੇ ਹੋ ਤਾਂ ਇਸ ਤੋਂ ਨੁਕਸਾਨ ਹੋਣ ਦੀ ਸੰਭਾਵਨਾ ਘੱਟ ਹੁੰਦੀ ਹੈ।



ਜਿਨ੍ਹਾਂ ਲੋਕਾਂ ਦੇ ਹੱਥਾਂ-ਪੈਰਾਂ ਅਤੇ ਸਰੀਰ ਦੇ ਬਾਕੀ ਹਿੱਸੇ 'ਚ ਦਰਦ ਰਹਿੰਦਾ ਹੈ। ਉਨ੍ਹਾਂ ਨੂੰ ਰੋਜ਼ਾਨਾ ਨੂੰ ਅੰਡਾ ਜ਼ਰੂਰ ਖਾਣਾ ਚਾਹੀਦਾ ਹੈ। ਅੰਡਾ ਖਾਣ ਨਾਲ ਦਰਦ ਘੱਟ ਹੋਣ ਦੇ ਨਾਲ-ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ।