ਸਵੇਰੇ ਖਾਲੀ ਪੇਟ ਅਖਰੋਟ ਖਾਣ ਦੇ ਫਾਇਦੇ ਹੁੰਦੇ ਹਨ। ਅਖਰੋਟ ਦੇ ਸੇਵਨ ਨਾਲ ਕਈ ਬਿਮਾਰੀਆਂ ਦੂਰ ਹੁੰਦੀਆਂ ਹਨ। ਅਖਰੋਟ ਇਨ੍ਹਾਂ ਸੁੱਕੇ ਮੇਵਿਆਂ ਵਿੱਚੋਂ ਇੱਕ ਹੈ, ਜਿਸ ਨੂੰ ਲੋਕ ਅਕਸਰ ਆਪਣੇ ਦਿਮਾਗ ਅਤੇ ਯਾਦਦਾਸ਼ਤ ਨੂੰ ਤੇਜ਼ ਕਰਨ ਲਈ ਆਪਣੀ ਖੁਰਾਕ ਦਾ ਹਿੱਸਾ ਬਣਾਉਂਦੇ ਹਨ। ਪਰ ਸਰਦੀਆਂ ਦੇ ਵਿੱਚ ਇਸਦਾ ਸੇਵਨ ਕਰਨ ਸਿਹਤ ਲਈ ਚੰਗਾ ਹੁੰਦਾ ਹੈ। ਇਸ ਨੂੰ ਖਾਣ ਨਾਲ ਸਰੀਰ ਨੂੰ ਕਈ ਲਾਭ ਮਿਲਦੇ ਹਨ। ਅਖਰੋਟ ਖਾਣ ਨਾਲ ਸਰੀਰ ਦਾ ਥਰਮੋਜੈਨਿਕ ਪ੍ਰਭਾਵ ਹੁੰਦਾ ਹੈ, ਜਿਸ ਕਰਕੇ ਸਰੀਰ ਨੂੰ ਅੰਦਰੋਂ ਗਰਮੀ ਮਿਲਦੀ ਹੈ। ਸਰਦੀਆਂ ਦੌਰਾਨ ਇਨ੍ਹਾਂ ਦਾ ਸੇਵਨ ਸਰੀਰ ਦੇ ਤਾਪਮਾਨ ਨੂੰ ਕੰਟਰੋਲ ਕਰਦਾ ਹੈ ਅਤੇ ਸਾਨੂੰ ਅੰਦਰੋਂ ਆਰਾਮਦਾਇਕ ਰੱਖਦਾ ਹੈ। ਇਸ 'ਚ ਐਂਟੀਆਕਸੀਡੈਂਟ ਅਤੇ ਫਾਈਟੋਕੈਮੀਕਲ ਹੁੰਦੇ ਹਨ, ਜੋ ਤੁਹਾਡੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦੇ ਹਨ। ਜੇਕਰ ਤੁਹਾਡੀ ਮਜ਼ਬੂਤ ਇਮਿਊਨਿਟੀ ਹੋਵੇਗੀ ਤਾਂ ਤੁਸੀ ਮੌਸਮੀ ਬਿਮਾਰੀਆਂ ਜਿਵੇਂ ਜ਼ੁਕਾਮ, ਖਾਂਸੀ, ਫਲੂ ਵਰਗੀਆਂ ਬਿਮਾਰੀਆਂ ਦੇ ਨਾਲ ਲੜ ਸਕੋਗੇ। ਇਸ ਵਿੱਚ, ਖਾਸ ਤੌਰ 'ਤੇ ਓਮੇਗਾ-3 ਫੈਟੀ ਐਸਿਡ, ਜੋ ਮਾੜੇ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਣ, ਸੋਜਸ਼ ਨੂੰ ਘਟਾਉਣ ਅਤੇ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰ ਸਕਦੇ ਹਨ। ਅਖਰੋਟ ਵਿੱਚ ਓਮੇਗਾ-3 ਫੈਟੀ ਐਸਿਡ, ਫਾਈਬਰ, ਪ੍ਰੋਟੀਨ, ਵਿਟਾਮਿਨ ਅਤੇ ਖਣਿਜ ਵਰਗੇ ਜ਼ਰੂਰੀ ਪੌਸ਼ਟਿਕ ਤੱਤ ਹੁੰਦੇ ਹਨ। ਜਿਸ ਕਰਕੇ ਇਸ ਦੇ ਸੇਵਨ ਨਾਲ ਸਰਦੀਆਂ ਦੇ ਵਿੱਚ ਚੰਗੀ ਸਿਹਤ ਬਣਾਈ ਰੱਖਣ ਵੀ ਮਦਦ ਮਿਲਦੀ ਹੈ। ਅਖਰੋਟ 'ਚ ਮੌਜੂਦ ਓਮੇਗਾ-3 ਫੈਟੀ ਐਸਿਡ ਬੋਧਾਤਮਕ ਕਾਰਜ, ਯਾਦਦਾਸ਼ਤ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਸਹਾਇਤਾ ਕਰਦਾ ਹੈ। ਇਹ ਸਰਦੀਆਂ ਦੌਰਾਨ ਖਾਸ ਤੌਰ 'ਤੇ ਮਹੱਤਵਪੂਰਨ ਹੈ, ਕਿਉਂਕਿ ਇਹ ਇਸ ਮੌਸਮ ਵਿੱਚ ਸੂਰਜ ਦੀ ਰੌਸ਼ਨੀ ਦੀ ਕਮੀ ਦੀ ਪੂਰਤੀ ਕਰਦਾ ਹੈ ਅਤੇ ਤੁਹਾਡੇ ਸਮੁੱਚੇ ਦਿਮਾਗ ਦੀ ਸਿਹਤ ਨੂੰ ਪ੍ਰਭਾਵਿਤ ਕਰ ਸਕਦਾ ਹੈ।