ਹਲਦੀ 'ਚ ਆਇਰਨ, ਕਾਪਰ, ਪ੍ਰੋਟੀਨ, ਫਾਈਬਰ, ਵਿਟਾਮਿਨ ਸੀ, ਵਿਟਾਮਿਨ ਈ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ।



ਰੋਜ਼ਾਨਾ ਖਾਲੀ ਪੇਟ ਹਲਦੀ ਦਾ ਪਾਣੀ ਪੀਂਦੇ ਹੋ ਤਾਂ ਤੁਹਾਨੂੰ ਸਰੀਰ ਦੀਆਂ ਕਈ ਸਮੱਸਿਆਵਾਂ ਤੋਂ ਰਾਹਤ ਮਿਲ ਸਕਦੀ ਹੈ।



ਹਲਦੀ ਵਿੱਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ। ਜੋ ਇਮਿਊਨਿਟੀ ਵਧਾਉਣ 'ਚ ਮਦਦ ਕਰਦਾ ਹੈ। ਜਿਸ ਨਾਲ ਤੁਸੀਂ ਕਈ ਤਰ੍ਹਾਂ ਦੀਆਂ ਇਨਫੈਕਸ਼ਨਾਂ ਅਤੇ ਬੀਮਾਰੀਆਂ ਤੋਂ ਬਚ ਸਕਦੇ ਹੋ।



ਇਸ ਵਿੱਚ ਮੌਜੂਦ ਐਂਟੀ-ਇੰਫਲੇਮੇਟਰੀ ਅਤੇ ਐਂਟੀਆਕਸੀਡੈਂਟ ਗੁਣ ਪਾਚਨ ਕਿਰਿਆ ਨੂੰ ਸੁਧਾਰਨ ਵਿੱਚ ਮਦਦ ਕਰਦੇ ਹਨ। ਹਲਦੀ ਦਾ ਪਾਣੀ ਪੀਣ ਨਾਲ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ।



ਹਲਦੀ ਵਿੱਚ ਕਰਕਿਊਮਿਨ ਪਾਇਆ ਜਾਂਦਾ ਹੈ, ਜੋ ਦਿਲ ਦੀ ਸਿਹਤ ਨੂੰ ਵਧਾਵਾ ਦਿੰਦਾ ਹੈ। ਇਹ ਮਸਾਲਾ ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ ਜੋ ਦਿਲ ਦੀਆਂ ਬਿਮਾਰੀਆਂ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ।



ਹਲਦੀ ਦਾ ਪਾਣੀ ਡਾਇਬਟੀਜ਼ ਵਾਲੇ ਲੋਕਾਂ ਲਈ ਇੱਕ ਰਾਮਬਾਣ ਹੈ। ਇਹ ਬਲੱਡ ਸ਼ੂਗਰ ਲੈਵਲ ਨੂੰ ਨਾਰਮਲ ਰੱਖਦਾ ਹੈ। ਇਸ 'ਚ ਮੌਜੂਦ ਕਰਕਿਊਮਿਨ ਸ਼ੂਗਰ ਦੇ ਖਤਰੇ ਨੂੰ ਘੱਟ ਕਰਦਾ ਹੈ।



ਚਮੜੀ ਨੂੰ ਸੁਧਾਰਨ ਲਈ ਸਦੀਆਂ ਤੋਂ ਹਲਦੀ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ। ਇਸ 'ਚ ਮੌਜੂਦ ਐਂਟੀਆਕਸੀਡੈਂਟ ਗੁਣ ਬੁਢਾਪੇ ਦੀ ਪ੍ਰਕਿਰਿਆ ਨੂੰ ਹੌਲੀ ਕਰਦੇ ਹਨ। ਹਲਦੀ ਦਾ ਪਾਣੀ ਪੀਣ ਨਾਲ ਚਮੜੀ ਚਮਕਦਾਰ ਅਤੇ ਸਿਹਤਮੰਦ ਰਹਿੰਦੀ ਹੈ।