ਅਨਾਨਾਸ ‘ਚ ਵਿਟਾਮਿਨ, ਆਇਰਨ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਗੁਣ ਹੋਣ ਕਾਰਨ ਇਹ ਸਰੀਰ ਦੀ ਇਮਿਊਨਿਟੀ ਨੂੰ ਵਧਾਉਣ ਦਾ ਕੰਮ ਕਰਦਾ ਹੈ। ਬਿਮਾਰੀਆਂ ਤੋਂ ਬਚਣ ਲਈ ਸਰੀਰ ਦੀ ਇਮਿਊਨਿਟੀ ਮਜ਼ਬੂਤ ਹੋਣੀ ਬਹੁਤ ਜ਼ਰੂਰੀ ਹੈ। ਇਸ ਲਈ ਅਨਾਨਾਸ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਅਸਲ ‘ਚ ਚਿਕਿਤਸਕ ਗੁਣਾਂ ਨਾਲ ਭਰਪੂਰ ਅਨਾਨਾਸ ਸਰੀਰ ਵਿਚ ਕੈਂਸਰ ਸੈੱਲਾਂ ਦੇ ਵਾਧੇ ਨੂੰ ਰੋਕਦਾ ਹੈ। ਅਜਿਹੇ ‘ਚ ਇਸ ਗੰਭੀਰ ਬਿਮਾਰੀ ਦੇ ਹੋਣ ਤੋਂ ਬਚਾਅ ਹੁੰਦਾ ਹੈ। ਫਾਈਬਰ ਨਾਲ ਭਰਪੂਰ ਅਨਾਨਾਸ ਦਾ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਸ ਨਾਲ ਐਸਿਡਿਟੀ, ਕਬਜ਼, ਪੇਟ ਫੁੱਲਣਾ ਆਦਿ ਪ੍ਰੇਸ਼ਾਨੀਆਂ ਤੋਂ ਰਾਹਤ ਮਿਲਦੀ ਹੈ। ਇਸ ਦੇ ਨਾਲ ਹੀ ਇਸ ਵਿਚ ਕੈਲਸ਼ੀਅਮ ਦੀ ਮਾਤਰਾ ਜ਼ਿਆਦਾ ਹੋਣ ਕਰਕੇ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੋ ਜਾਂਦੀਆਂ ਹਨ। ਐਂਟੀ-ਏਜਿੰਗ ਗੁਣਾਂ ਨਾਲ ਭਰਪੂਰ ਅਨਾਨਾਸ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਚਿਕਿਤਸਕ ਗੁਣਾਂ ਨਾਲ ਭਰਪੂਰ ਅਨਾਨਾਸ ਨੂੰ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਸਹਾਇਤਾ ਮਿਲਦੀ ਹੈ।