ਗੁਲਾਬ ਜਲ ਚਿਹਰੇ ਦੀ ਸੁੰਦਰਤਾ ਤੇ ਚਮੜੀ ਨੂੰ ਸਿਹਤਮੰਦ ਰੱਖਣ 'ਚ ਕਾਫੀ ਮਦਦ ਕਰਦਾ ਹੈ। ਗੁਲਾਬ ਜਲ ਵਿੱਚ ਐਂਟੀ-ਬੈਕਟੀਰੀਅਲ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਮੁਹਾਸੇ ਦੂਰ ਕਰਨ ਦਾ ਕੰਮ ਕਰਦਾ ਹੈ। ਇਹ ਚਮੜੀ ਦੀ ਸੋਜ ਨੂੰ ਘੱਟ ਕਰਦਾ ਹੈ। ਇਹ ਚਮੜੀ ਦੀ ਨਮੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਕਰਦਾ ਹੈ। ਇਹ ਅੱਖਾਂ ਦੇ ਹੇਠਾਂ ਕਾਲੇ ਘੇਰਿਆਂ ਨੂੰ ਘੱਟ ਕਰਨ ਵਿੱਚ ਮਦਦਗਾਰ ਹੈ। ਗੁਲਾਬ ਜਲ ਚਿਹਰੇ ਦੀ ਜਲਣ ਅਤੇ ਖਾਰਸ਼ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ। ਇਹ ਚਮੜੀ ਦੀ ਟੈਨਿੰਗ ਨੂੰ ਦੂਰ ਕਰਦਾ ਹੈ। ਐਲੋਵੇਰਾ ਜੈੱਲ 'ਚ ਗੁਲਾਬ ਜਲ ਮਿਲਾ ਕੇ ਚਿਹਰੇ 'ਤੇ ਲਗਾਉਣ ਨਾਲ ਮੁਹਾਸੇ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰਦਾ ਹੈ।