ਭਗਵੰਤ ਮਾਨ ਨੇ ਬੁੱਧਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਇਸ ਨਾਲ ਮਾਨ ਸੂਬੇ ਦੇ 17ਵੇਂ ਮੁੱਖ ਮੰਤਰੀ ਬਣ ਗਏ
ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਦੋ ਵਾਰ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸਟੇਜ ਤੋਂ ਆਪਣੇ ਸੰਬੋਧਨ 'ਚ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ
ਭਗਵੰਤ ਮਾਨ ਨੇ ਕਿਹਾ ਹੈ ਕਿ ਜੋ ਭਗਤ ਸਿੰਘ ਨੇ ਲੜੀ ਸੀ ਆਮ ਆਦਮੀ ਪਾਰਟੀ ਵੀ ਉਹੀ ਲੜਾਈ ਲੜ ਰਹੀ ਹੈ
ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ 'ਚ ਜਨਤਾ ਜਾਣਦੀ ਹੈ ਕਿ ਕਿਵੇਂ ਨੀਵਾਂ ਕਰਨਾ ਹੈ
ਮਾਨ ਨੇ ਕਿਹਾ ਸਾਨੂੰ ਵਿਦੇਸ਼ ਜਾ ਕੇ ਭਗਤ ਸਿੰਘ ਦੇ ਸੁਪਨੇ ਪੂਰੇ ਕਰਨ ਦੀ ਲੋੜ ਨਹੀਂ
ਨਵੇਂ ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਇੱਥੇ ਰਹਿ ਕੇ ਆਪਣੇ ਦੇਸ਼ ਨੂੰ ਠੀਕ ਕਰਨਾ ਹੈ