ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ ਭਗਵੰਤ ਮਾਨ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਪੰਜਾਬੀ ਵਿੱਚ ਸਹੁੰ ਚੁੱਕੀ ਰਾਜਪਾਲ ਬੀਐਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ ਭਗਵੰਤ ਮਾਨ ਨੇ ਭਾਸ਼ਣ ਦਿੱਤਾ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ ਭਗਵੰਤ ਮਾਨ ਹੁਣ ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣ ਗਏ ਹਨ ਕਾਰਜਕਾਲ ਦੇ ਲਿਹਾਜ਼ ਨਾਲ ਉਹ ਪੰਜਾਬ ਦੇ 25ਵੇਂ ਮੁੱਖ ਮੰਤਰੀ ਹਨ। ਸਹੁੰ ਚੁੱਕਣ ਤੋਂ ਬਾਅਦ ਪੀਐਮ ਮੋਦੀ ਨੇ ਭਗਵੰਤ ਮਾਨ ਨੂੰ ਦਿੱਤੀ ਵਧਾਈ ਪੀਐਮ ਨੇ ਪੰਜਾਬ ਦੇ ਭਵਿੱਖ ਲਈ ਮਿਲ ਕੇ ਕੰਮ ਕਰਨ ਲਈ ਕਿਹਾ ਸਹੁੰ ਚੁੱਕ ਸਮਾਗਮ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਵੀ ਸ਼ਿਰਕਤ ਕੀਤੀ