ਬੀ-ਟਾਊਨ ਦੀ ਪਸੰਦੀਦਾ ਜੋੜੀ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਜੋ ਕਿ ਇਨ੍ਹੀਂ ਦਿਨੀਂ ਆਪਣੀ ਬੇਟੀ ਦੇਵੀ ਦੇ ਨਾਲ ਸਮਾਂ ਬਿਤਾ ਰਹੇ ਹਨ। ਹਾਲ ਵਿੱਚ ਇਸ ਕਪਲ ਨੇ ਆਪਣੀ ਬੇਟੀ ਦਾ ਚਿਹਰਾ ਵੀ ਦਿਖਾਇਆ ਸੀ।



ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਅੱਜ ਆਪਣੇ ਵਿਆਹ ਦੀ 7ਵੀਂ ਵਰ੍ਹੇਗੰਢ ਮਨਾ ਰਹੇ ਹਨ।



ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਦਾ ਵਿਆਹ 30 ਅਪ੍ਰੈਲ 2016 ਨੂੰ ਹੋਇਆ ਸੀ।



ਫਿਲਮ ਅਲੋਨ ਦੇ ਜ਼ਰੀਏ ਬਿਪਾਸ਼ਾ ਅਤੇ ਕਰਨ ਦੀ ਨੇੜਤਾ ਵੱਧਣ ਲੱਗੀ। ਵਿਆਹ ਤੋਂ ਬਾਅਦ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਜ਼ਿੰਦਗੀ ਭਰ ਲਈ ਅਧਿਕਾਰਤ ਕਰ ਲਿਆ।



ਪਿਛਲੇ ਸਾਲ ਕਰਨ ਅਤੇ ਬਿਪਾਸ਼ਾ ਦੇ ਘਰ ਇੱਕ ਛੋਟੀ ਰਾਜਕੁਮਾਰੀ ਆਈ ਹੈ। ਜਿਸ ਤੋਂ ਬਾਅਦ ਦੋਵੇਂ ਜਣੇ ਬਹੁਤ ਹੀ ਜ਼ਿਆਦਾ ਖੁਸ਼ ਹਨ।



ਵੈਡਿੰਗ ਐਨੀਵਰਸਰੀ ਦੇ ਮੌਕੇ 'ਤੇ ਕਰਨ ਸਿੰਘ ਗਰੋਵਰ ਅਤੇ ਬਿਪਾਸ਼ਾ ਨੇ ਸੋਸ਼ਲ ਮੀਡੀਆ 'ਤੇ ਇੱਕ ਰੋਮਾਂਟਿਕ ਵੀਡੀਓ ਸ਼ੇਅਰ ਕੀਤੀ ਹੈ।



ਇਸ ਦੇ ਨਾਲ ਹੀ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਨੇ ਵੀ ਇੱਕ ਦੂਜੇ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ ਹੈ।



ਦੋਵੇਂ ਅਕਸਰ ਹੀ ਇੱਕ ਦੂਜੇ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਹਨ।



ਦੇਖੋ ਦੋਵਾਂ ਦੇ ਵਿਆਹ ਦੀ ਇੱਕ ਖ਼ੂਬਸੂਰਤ ਤਸਵੀਰ।



ਬਿਪਾਸ਼ਾ ਬਾਸੂ ਇਨ੍ਹੀਂ ਦਿਨੀਂ ਆਪਣੇ ਮਾਂ ਬਨਣ ਦੇ ਸਮੇਂ ਦਾ ਆਨੰਦ ਮਾਣ ਰਹੀ ਹੈ। ਉਹ ਅਕਸਰ ਆਪਣੀ ਧੀ ਦੇਵੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸ਼ੇਅਰ ਕਰਦੀ ਰਹਿੰਦੀ ਹੈ।