ਕਾਲੇ ਛੋਲਿਆਂ ਨੂੰ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਜੇ ਤੁਸੀਂ ਸ਼ਾਕਾਹਾਰੀ ਹੋ ਤਾਂ ਤੁਹਾਨੂੰ ਆਪਣੀ ਡਾਈਟ 'ਚ ਛੋਲਿਆਂ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।



ਇਨ੍ਹਾਂ 'ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਫਾਈਬਰ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਾਉਣ ਵਿਚ ਮਦਦਗਾਰ ਹੁੰਦੇ ਹਨ। ਇਸ ਲਈ ਤੁਸੀਂ ਭਿੱਜੇ ਹੋਏ ਕਾਲੇ ਛੋਲੇ ਖਾ ਸਕਦੇ ਹੋ।



ਕਾਲੇ ਛੋਲਿਆਂ ਵਿਚ ਐਂਟੀਆਕਸੀਡੈਂਟ ਅਤੇ ਫਾਈਟੋਨਿਊਟ੍ਰੀਐਂਟਸ ਮੌਜੂਦ ਹੁੰਦੇ ਹਨ, ਜੋ ਦਿਲ ਦੀ ਸਿਹਤ ਨੂੰ ਤੰਦਰੁਸਤ ਰੱਖਦੇ ਹਨ।



ਕਾਲੇ ਛੋਲੇ ਖਾਣ ਦੇ ਕਈ ਫਾਇਦੇ ਹਨ। ਇਹ ਭਾਰ ਘਟਾਉਣ ਵਿਚ ਵੀ ਮਦਦਗਾਰ ਹੈ। ਇਨ੍ਹਾਂ 'ਚ ਪ੍ਰੋਟੀਨ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਭਾਰ ਘੱਟ ਕਰਨ 'ਚ ਮਦਦ ਕਰਦੀ ਹੈ।



ਕਾਲੇ ਛੋਲਿਆਂ ਵਿਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਤੁਹਾਡੇ ਸਰੀਰ ਦਾ ਹੀਮੋਗਲੋਬਿਨ ਲੈਵਲ ਵਧਾਉਂਦਾ ਹੈ।



ਜੇ ਤੁਸੀਂ ਸ਼ਾਕਾਹਾਰੀ ਹੋ ਤਾਂ ਸਰੀਰ 'ਚ ਪ੍ਰੋਟੀਨ ਦੀ ਕਮੀ ਨੂੰ ਪੂਰਾ ਕਰਨ ਲਈ ਕਾਲੇ ਚਨੇ ਨੂੰ ਆਪਣੀ ਡਾਈਟ 'ਚ ਸ਼ਾਮਿਲ ਕਰ ਸਕਦੇ ਹੋ।



ਇਸ ਨੂੰ ਖਾਣ ਨਾਲ ਤੁਹਾਡੇ ਸਰੀਰ ਨੂੰ ਤਾਕਤ ਮਿਲਦੀ ਹੈ, ਜਿਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।



ਕਾਲੇ ਛੋਲਿਆਂ ਵਿਚ ਮੈਗਨੀਸ਼ੀਅਮ ਕਾਫ਼ੀ ਮਾਤਰਾ ਵਿੱਚ ਮੌਜੂਦ ਹੁੰਦਾ ਹੈ। ਇਹ ਚਮੜੀ ਨੂੰ ਹਾਈਡਰੇਟ ਰੱਖਣ ਦੇ ਨਾਲ ਕੋਲੇਜਨ ਦੇ ਨਿਰਮਾਣ ਵਿਚ ਮਦਦ ਕਰਦਾ ਹੈ।