ਬਾਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਨੇ ਬੇਹੱਦ ਹੀ ਘੱਟ ਸਮੇਂ ਵਿੱਚ ਫ਼ਿਲਮ ਇੰਡਸਟਰੀ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਅੱਜ ਹਰ ਨਿਰਦੇਸ਼ਕ ਉਨ੍ਹਾਂ ਨਾਲ ਕੰਮ ਕਰਨਾ ਚਾਹੁੰਦਾ ਹੈ।



ਅਦਾਕਾਰ ਦੀ ਸੋਸ਼ਲ ਮੀਡੀਆ 'ਤੇ ਵੱਡੀ ਫੈਨ ਫਾਲੋਇੰਗ ਹੈ। ਹਾਲ ਹੀ 'ਚ ਕਾਰਤਿਕ ਆਰੀਅਨ ਮੁੜ ਚਰਚਾ ਵਿੱਚ ਆ ਗਏ ਹਨ, ਇਸ ਦਾ ਕਾਰਨ ਹੈ ਉਨ੍ਹਾਂ ਦੀ ਫੀਸ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ।



ਹਾਲ ਹੀ ਵਿੱਚ ਕਾਰਤਿਕ ਆਰੀਅਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪਿਛਲੇ ਸਾਲ ਆਈ ਫ਼ਿਲਮ 'ਭੂਲ ਭੁਲਾਈਆ 2' ਨੇ ਉਸ ਨੂੰ ਹੋਰ ਵੀ ਉਚਾਈਆਂ 'ਤੇ ਪਹੁੰਚਾ ਦਿੱਤਾ ਹੈ



ਹੁਣ ਉਨ੍ਹਾਂ ਨੇ ਆਪਣੀਆਂ ਫ਼ਿਲਮਾਂ ਦੀ ਫੀਸ ਵੀ ਕਈ ਗੁਣਾ ਵਧਾ ਦਿੱਤੀ ਹੈ।



ਕੁਝ ਸਮਾਂ ਪਹਿਲਾਂ ਖ਼ਬਰ ਆਈ ਸੀ ਕਿ ਕਾਰਤਿਕ ਨੇ ਕੋਵਿਡ ਕਾਲ ਦੌਰਾਨ 10 ਦਿਨਾਂ ਦੀ ਸ਼ੂਟਿੰਗ ਲਈ 20 ਕਰੋੜ ਰੁਪਏ ਦੀ ਫੀਸ ਲਈ



ਹੁਣ ਅਦਾਕਾਰ ਨੇ ਇਸ ਖ਼ਬਰ 'ਤੇ ਆਪਣੀ ਚੁੱਪੀ ਤੋੜਦੇ ਹੋਏ ਬਿਆਨ ਦਿੱਤਾ ਹੈ ਜੋ ਕਿ ਵਾਇਰਲ ਹੋ ਰਿਹਾ ਹੈ।



ਹਾਲ ਹੀ 'ਚ ਕਾਰਤਿਕ ਆਰੀਅਨ ਨੇ ਇਕ ਇੰਟਰਵਿਊ 'ਚ ਮੰਨਿਆ ਹੈ ਕਿ ਉਨ੍ਹਾਂ ਨੂੰ 10 ਦਿਨਾਂ ਦੀ ਸ਼ੂਟਿੰਗ ਲਈ ਮੋਟੀ ਰਕਮ ਮਿਲੀ ਹੈ।



ਕਾਰਤਿਕ ਨੇ ਰਾਮ ਮਾਧਵਾਨੀ ਵੱਲੋਂ ਨਿਰਮਿਤ ਫ਼ਿਲਮ ਧਮਾਕਾ ਲਈ 10 ਦਿਨ ਸ਼ੂਟ ਕੀਤਾ। ਉਸ ਸਮੇਂ ਭਾਰਤ ਸਣੇ ਪੂਰੀ ਦੁਨੀਆ 'ਚ ਕੋਰੋਨਾ ਮਹਾਮਾਰੀ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ



ਫ਼ਿਲਮ ਧਮਾਕਾ ਸਾਲ 2021 ਵਿੱਚ ਰਿਲੀਜ਼ ਹੋਈ ਸੀ। ਕਾਰਤਿਕ ਨੇ ਮੋਟੀ ਫੀਸ ਲੈਣ ਦੀ ਗੱਲ ਮੰਨਦੇ ਹੋਏ ਕਿਹਾ ਕਿ ਉਹ ਇਸ ਦੇ ਹੱਕਦਾਰ ਹਨ।



ਫ਼ਿਲਮ ਧਮਾਕਾ ਸਾਲ 2021 ਵਿੱਚ ਰਿਲੀਜ਼ ਹੋਈ ਸੀ। ਕਾਰਤਿਕ ਨੇ ਮੋਟੀ ਫੀਸ ਲੈਣ ਦੀ ਗੱਲ ਮੰਨਦੇ ਹੋਏ ਕਿਹਾ ਕਿ ਉਹ ਇਸ ਦੇ ਹੱਕਦਾਰ ਹਨ।