ਜਲਦ ਹੀ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਐਲਾਨ ਕੀਤਾ ਹੈ। ਕਮਿਸ਼ਨ ਨੇ ਬਾਲੀਵੱੁਡ ਅਦਾਕਾਰ ਰਾਜਕੁਮਾਰ ਰਾਓ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਦਰਅਸਲ, ਚੋਣ ਕਮਿਸ਼ਨ ਨੇ ਰਾਜਕੁਮਾਰ ਰਾਓ ਨੂੰ ਆਪਣਾ ਨੈਸ਼ਨਲ ਆਈਕਨ ਚੁਣਿਆ ਹੈ। ਰਾਜਕੁਮਾਰ ਰਾਓ ਨੂੰ ਮਿਲੀ ਇਸ ਜ਼ਿੰਮੇਵਾਰੀ ਦੇ ਤਹਿਤ ਹੁਣ ਉਹ ਲੋਕਾਂ ਤੋਂ ਵੋਟ ਪਾਉਣ ਦੀ ਅਪੀਲ ਕਰਦੇ ਨਜ਼ਰ ਆਉਣਗੇ। ਦੱਸ ਦਈਏ ਕਿ ਹਾਲੇ ਇਸ ਦਾ ਅਧਿਕਾਰਤ ਐਲਾਨ ਹੋਣਾ ਬਾਕੀ ਹੈ। ਕਮਿਸ਼ਨ ਵੱਲੋਂ ਇਸ ਦਾ ਅਧਿਕਾਰਤ ਐਲਾਨ ਵੀਰਵਾਰ ਨੂੰ ਕੀਤਾ ਜਾਵੇਗਾ। ਤੇਲੰਗਾਨਾ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਿਜ਼ੋਰਮ ਵਿੱਚ ਨਵੰਬਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਨ੍ਹਾਂ ਦੇ ਨਤੀਜੇ 3 ਦਸੰਬਰ ਨੂੰ ਐਲਾਨੇ ਜਾਣਗੇ। ਚੋਣ ਸੰਸਥਾ ਨੇ ਕਿਹਾ ਕਿ ਇਸ ਸਬੰਧ ਵਿਚ ਵੀਰਵਾਰ ਨੂੰ ਰਸਮੀ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਸ ਮਹੀਨੇ, ਚੋਣ ਕਮਿਸ਼ਨ ਨੇ ਐਲਾਨ ਕੀਤਾ ਸੀ ਕਿ ਭਾਰਤ ਦੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ 161 ਮਿਲੀਅਨ ਤੋਂ ਵੱਧ ਲੋਕ ਵੋਟ ਪਾਉਣ ਜਾ ਰਹੇ ਹਨ। ਚੋਣ ਕਮਿਸ਼ਨ ਨੇ ਆਪਣੇ ਐਲਾਨ 'ਚ ਕਿਹਾ ਕਿ ਮਿਜ਼ੋਰਮ 'ਚ 7 ਨਵੰਬਰ ਨੂੰ ਵੋਟਿੰਗ ਹੋਵੇਗੀ।