Sanjay Dutt With Gippy Grewal Video: ਪੰਜਾਬੀ ਸਿਨੇਮਾ ਜਗਤ ਦੇ ਟੌਪ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ (Gippy Grewal) ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ।



ਦੱਸ ਦੇਈਏ ਕਿ ਇਨ੍ਹੀਂ ਦਿਨੀਂ ਕਲਾਕਾਰ ਆਪਣੀ ਅਪਕਮਿੰਗ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਪ੍ਰਮੋਸ਼ਨ ਵਿੱਚ ਵਿਅਸਤ ਹਨ।



ਖਾਸ ਗੱਲ ਇਹ ਹੈ ਕਿ ਗਿੱਪੀ ਅਤੇ ਉਨ੍ਹਾਂ ਦੀ ਟੀਮ ਨਾਲ ਫਿਲਮ ਦੇ ਪ੍ਰਮੋਸ਼ਨ ਵਿੱਚ ਬਾਲੀਵੁੱਡ ਅਦਾਕਾਰ ਸੰਜੇ ਦੱਤ ਵੀ ਹਿੱਸਾ ਬਣੇ ਹਨ।



ਦਰਅਸਲ, ਗਿੱਪੀ ਵੱਲੋਂ ਸੰਜੂ ਬਾਬਾ ਨਾਲ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਤੁਸੀ ਵੀ ਵੇਖੋ ਇਹ ਵੀਡੀਓ...



ਦੱਸ ਦੇਈਏ ਕਿ ਇਸ ਦੌਰਾਨ ਬਾਲੀਵੁੱਡ ਅਦਾਕਾਰ ਸੰਜੇ ਦੱਤ ਵੀ ਉਨ੍ਹਾਂ ਦੀ ਫ਼ਿਲਮ ਦੀ ਪ੍ਰਮੋਸ਼ਨ ਕਰਨ ਦੇ ਲਈ ਪਹੁੰਚੇ ਹਨ। ਜਿਸ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।



ਗਿੱਪੀ ਗਰੇਵਾਲ ਨੇ ਇਸ ਵੀਡੀਓ ਨੂੰ ਆਪਣੀ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਵੀ ਸ਼ੇਅਰ ਕੀਤਾ ਹੈ। ਜਿਸ ‘ਚ ਤੁਸੀਂ ਸੁਣ ਸਕਦੇ ਹੋ ਕਿ ਗਿੱਪੀ ਗਰੇਵਾਲ ਦੀ ਟੀਮ ਉਨ੍ਹਾਂ ਦਾ ਸ਼ੁਕਰੀਆ ਅਦਾ ਕਰਦੀ ਹੋਈ ਨਜ਼ਰ ਆ ਰਹੀ ਹੈ।



ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਜ਼ ਵੱਲੋਂ ਲਗਾਤਾਰ ਇਸ ‘ਤੇ ਕਮੈਂਟ ਕਰ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਫਿਲਮ ਮੌਜਾਂ ਹੀ ਮੌਜਾਂ 20 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।



ਜਾਣਕਾਰੀ ਲਈ ਦੱਸ ਦੇਈਏ ਕਿ ਸੰਜੇ ਦੱਤ ਤੋਂ ਪਹਿਲਾਂ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ-3’ ਦੇ ਟ੍ਰੇਲਰ ਲਾਂਚ ‘ਤੇ ਅਦਾਕਾਰ ਅਮੀਰ ਖਾਨ ਵੀ ਪੁੱਜੇ ਸੀ।



ਇਸ ਫ਼ਿਲਮ ਨੇ ਬਾਕਸ ਆਫਿਸ ਉੱਪਰ ਰਿਕਾਰਡ ਤੋੜ ਕਮਾਈ ਕੀਤੀ। ਦੱਸ ਦਈਏ ਕਿ ਸੰਜੇ ਦੱਤ ਗਿੱਪੀ ਗਰੇਵਾਲ ਦੇ ਨਾਲ ਜਲਦ ਹੀ ਫ਼ਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ਫ਼ਿਲਮ ‘ਚ ਵੀ ਨਜ਼ਰ ਆਉਣਗੇ।



ਇਸ ਫ਼ਿਲਮ ਦਾ ਐਲਾਨ ਕੁਝ ਸਮਾਂ ਪਹਿਲਾਂ ਗਿੱਪੀ ਗਰੇਵਾਲ ਨੇ ਕੀਤਾ ਗਿਆ ਸੀ। ਇਸ ਤੋਂ ਇਲਾਵਾ ਪ੍ਰਸ਼ੰਸਕ ਵੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।