ਬਾਲੀਵੁੱਡ ਐਕਟਰ ਤੇ ਆਮ ਜਨਤਾ ਦੇ ਮਸੀਹਾ ਸੋਨੂੰ ਸੂਦ ਅੱਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ, ਉਨ੍ਹਾਂ ਨੇ ਆਪਣੀ ਸਖ਼ਤ ਮੇਹਨਤ ਤੇ ਟੈਲੇਂਟ ਨਾਲ ਇੰਡਸਟਰੀ `ਚ ਖਾਸ ਮੁਕਾਮ ਹਾਸਲ ਕੀਤਾ ਹੈ।

ਸੋਨੂੰ ਸੂਦ ਦੇ ਵੀਡੀਓ ਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੇ ਰਹਿੰਦੇ ਹਨ।

ਹੁਣ ਸੋਨੂੰ ਸੂਦ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਾਂ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।

ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ 13-10-2007 ਅਤੇ ਅੱਜ 13-10-2022ਹੈ। ਤੇਰੇ ਬਿਨ੍ਹਾਂ 15 ਸਾਲ ਹੋ ਗਏ ਮਾਂ।

ਜ਼ਿੰਦਗੀ ਕਦੇ ਵੀ ਪਹਿਲਾਂ ਵਰਗੀ ਨਹੀਂ ਹੋਏਗੀ’। ਦਰਅਸਲ ਸੋਨੂੰ ਸੂਦ ਨੇ ਇਹ ਵੀਡੀਓ ਆਪਣੀ ਮਾਂ ਦੀ ਬਰਸੀ ‘ਤੇ ਸਾਂਝਾ ਕੀਤਾ ਹੈ।

ਆਪਣੀ ਮਾਂ ਨੂੰ ਯਾਦ ਕਰਕੇ ਅਦਾਕਾਰ ਭਾਵੁਕ ਨਜ਼ਰ ਆਇਆ। ਸੋਸ਼ਲ ਮੀਡੀਆ ‘ਤੇ ਸੋਨੂੰ ਸੂਦ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਪ੍ਰਸ਼ੰਸ਼ਕਾਂ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ

ਮਾਪਿਆਂ ਦੀ ਜ਼ਰੂਰਤ ਹਰ ਬੱਚੇ ਨੂੰ ਹੁੰਦੀ ਹੈ, ਬੱਚਾ ਭਾਵੇਂ ਕਿੰਨਾ ਵੀ ਵੱਡਾ ਕਿਉਂ ਨਾ ਹੋ ਜਾਵੇ, ਪਰ ਮਾਪਿਆਂ ਦੀ ਹਮੇਸ਼ਾ ਹੀ ਉਸ ਨੂੰ ਜ਼ਰੂਰਤ ਹੁੰਦੀ ਹੈ।

ਆਪਣੇ ਮਾਪਿਆਂ ਨੂੰ ਲੈ ਕੇ ਸੋਨੂੰ ਸੂਦ ਅਕਸਰ ਭਾਵੁਕ ਹੋ ਜਾਂਦੇ ਹਨ। ਮਾਪਿਆਂ ਦੇ ਦੂਰ ਹੋਣ ਦਾ ਦਰਦ ਉਹੀ ਸ਼ਖਸ ਸਮਝ ਸਕਦਾ ਹੈ ਜਿਸ ਦੇ ਮਾਪੇ ਉਸ ਤੋਂ ਹਮੇਸ਼ਾ ਲਈ ਦੂਰ ਹੋ ਗਏ ਹੋਣ।

ਸੋਨੂੰ ਸੂਦ ਵੀ ਆਪਣੇ ਮਾਤਾ ਜੀ ਨੂੰ ਬਹੁਤ ਹੀ ਮਿਸ ਕਰ ਰਹੇ ਹਨ। ਕਿਉਂਕਿ ਪੰਦਰਾਂ ਸਾਲ ਪਹਿਲਾਂ ਉਨ੍ਹਾਂ ਨੇ ਆਪਣੀ ਮਾਂ ਨੂੰ ਹਮੇਸ਼ਾ ਦੇ ਲਈ ਗੁਆ ਦਿੱਤਾ ਸੀ।

ਸੋਨੂੰ ਸੂਦ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਉਹ ਸਾਊਥ ਦੀਆਂ ਫ਼ਿਲਮਾਂ ‘ਚ ਵੀ ਦਿਖਾਈ ਦੇ ਚੁੱਕੇ ਹਨ।