ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਜਲਦ ਹੀ ਵਿਆਹ ਕਰਨ ਜਾ ਰਹੇ ਹਨ। ਵਿਆਹ ਉਦੈਪੁਰ 'ਚ ਧੂਮ-ਧਾਮ ਨਾਲ ਹੋਣ ਜਾ ਰਿਹਾ ਹੈ। ਜਿਸ ਦੇ ਲਈ ਸਾਰੇ ਉਦੈਪੁਰ ਰਵਾਨਾ ਹੋ ਗਏ ਹਨ। ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੂੰ ਪਰਿਵਾਰ ਨਾਲ ਦਿੱਲੀ ਏਅਰਪੋਰਟ 'ਤੇ ਦੇਖਿਆ ਗਿਆ। ਦੋਵੇਂ ਬੇਹੱਦ ਸਾਧਾਰਨ ਲੁੱਕ 'ਚ ਨਜ਼ਰ ਆਏ। ਹਾਲ ਹੀ 'ਚ ਪਰਿਣੀਤੀ ਅਤੇ ਰਾਘਵ ਦੀ ਇਕ ਫੰਕਸ਼ਨ ਦੀ ਤਸਵੀਰ ਵਾਇਰਲ ਹੋਈ ਸੀ। ਇਹ ਫੋਟੋ ਗੁਰਦੁਆਰੇ ਦੀ ਸੀ। ਜਿਸ 'ਚ ਰਾਘਵ ਅਤੇ ਪਰਿਣੀਤੀ ਸਿਰ ਢੱਕ ਕੇ ਬੈਠੇ ਸਨ। ਪਰਿਣੀਤੀ ਅਤੇ ਰਾਘਵ ਦੇ ਵਿਆਹ ਦੇ ਫੰਕਸ਼ਨ ਦਿੱਲੀ ਵਿੱਚ ਸ਼ੁਰੂ ਹੋ ਗਏ ਹਨ। ਹਾਲ ਹੀ ਵਿੱਚ ਸੂਫੀ ਰਾਤਾਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਰਿਵਾਰਕ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਪਰਿਣੀਤੀ ਅਤੇ ਰਾਘਵ 24 ਸਤੰਬਰ ਨੂੰ ਸੱਤ ਫੇਰੇ ਲੈਣ ਜਾ ਰਹੇ ਹਨ। ਪਰਿਣੀਤੀ ਅਤੇ ਰਾਘਵ 24 ਸਤੰਬਰ ਨੂੰ ਦੁਪਹਿਰ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਜਿਸ ਤੋਂ ਬਾਅਦ ਸ਼ਾਮ ਨੂੰ ਰਿਸੈਪਸ਼ਨ ਦਾ ਆਯੋਜਨ ਕੀਤਾ ਗਿਆ ਹੈ।