Hina Khan Viral Post: ਮਸ਼ਹੂਰ ਅਦਾਕਾਰਾ ਹਿਨਾ ਖਾਨ ਕੈਂਸਰ ਵਰਗੀ ਭਿਆਨਕ ਅਤੇ ਜਾਨਲੇਵਾ ਬੀਮਾਰੀ ਨਾਲ ਜੰਗ ਲੜ ਰਹੀ ਹੈ। ਦੱਸ ਦੇਈਏ ਕਿ ਅਦਾਕਾਰਾ ਨੂੰ ਤੀਜੀ ਸਟੇਜ ਦਾ ਬ੍ਰੇਸਟ ਕੈਂਸਰ ਹੈ, ਜਿਸਦਾ ਲਗਾਤਾਰ ਇਲਾਜ ਚੱਲ ਰਿਹਾ ਹੈ।
ABP Sanjha

Hina Khan Viral Post: ਮਸ਼ਹੂਰ ਅਦਾਕਾਰਾ ਹਿਨਾ ਖਾਨ ਕੈਂਸਰ ਵਰਗੀ ਭਿਆਨਕ ਅਤੇ ਜਾਨਲੇਵਾ ਬੀਮਾਰੀ ਨਾਲ ਜੰਗ ਲੜ ਰਹੀ ਹੈ। ਦੱਸ ਦੇਈਏ ਕਿ ਅਦਾਕਾਰਾ ਨੂੰ ਤੀਜੀ ਸਟੇਜ ਦਾ ਬ੍ਰੇਸਟ ਕੈਂਸਰ ਹੈ, ਜਿਸਦਾ ਲਗਾਤਾਰ ਇਲਾਜ ਚੱਲ ਰਿਹਾ ਹੈ।

ਅਦਾਕਾਰਾ ਨੇ ਹਾਲ ਹੀ 'ਚ ਆਪਣੀ ਹਾਲਤ ਬਾਰੇ ਦੱਸਿਆ ਸੀ, ਜਿਸ ਤੋਂ ਬਾਅਦ ਪ੍ਰਸ਼ੰਸਕ ਵੀ ਭਾਵੁਕ ਹੋ ਗਏ ਸਨ। ਦਰਅਸਲ, ਇਸ ਮੁਸ਼ਕਿਲ ਸਮੇਂ ਵਿੱਚ ਹਿਨਾ ਖਾਨ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਲਗਾਤਾਰ ਐਕਟਿਵ ਨਜ਼ਰ ਆਉਂਦੀ ਹੈ।

ਜਿਸ ਰਾਹੀਂ ਉਹ ਆਪਣੀ ਸਿਹਤ ਸਬੰਧੀ ਹਰ ਅਪਡੇਟ ਪ੍ਰਸ਼ੰਸਕਾਂ ਨੂੰ ਦਿੰਦੀ ਰਹਿੰਦੀ ਹੈ। ਹਾਲ ਹੀ ਵਿੱਚ ਕੁਝ ਦਿਨ ਪਹਿਲਾਂ ਹਿਨਾ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਇਲਾਜ ਦੇ ਸਾਈਡ ਇਫੈਕਟਸ ਕਾਰਨ ਉਸ ਵਿਚ ਖੜ੍ਹੇ ਹੋਣ ਦੀ ਤਾਕਤ ਵੀ ਨਹੀਂ ਹੈ।

ਇਸ ਦੇ ਨਾਲ ਹੀ ਹੁਣ ਹਿਨਾ ਖਾਨ ਨੇ ਕੁਝ ਅਜਿਹੀਆਂ ਪੋਸਟਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਦਾ ਟੈਂਸ਼ਨ ਹੋਰ ਵੀ ਵੱਧ ਗਿਆ ਹੈ। ਹੁਣ ਅਭਿਨੇਤਰੀ ਅਜਿਹੀਆਂ ਗੱਲਾਂ ਕਹਿ ਰਹੀ ਹੈ ਜਿਸ ਨੂੰ ਪੜ੍ਹ ਕੇ ਪ੍ਰਸ਼ੰਸਕ ਘਬਰਾ ਗਏ ਹਨ।

ਹਿਨਾ ਦੀ ਇਸ ਪੋਸਟ ਨੂੰ ਉਸ ਦੀ ਬੀਮਾਰੀ ਨਾਲ ਜੋੜਿਆ ਜਾ ਰਿਹਾ ਹੈ। ਲੋਕਾਂ ਨੂੰ ਲੱਗਦਾ ਹੈ ਕਿ ਹਿਨਾ ਖਾਨ ਹੁਣ ਉਨ੍ਹਾਂ ਨੂੰ ਕਿਸੇ ਅਣਹੋਣੀ ਦਾ ਸੰਕੇਤ ਦੇ ਰਹੀ ਹੈ। ਇਹ ਦੇਖ ਕੇ ਸਾਰਿਆਂ ਦੀ ਰੂਹ ਕੰਬ ਗਈ।

ABP Sanjha

ਦੱਸ ਦੇਈਏ ਕਿ ਹਿਨਾ ਖਾਨ ਨੇ ਆਪਣੀ ਇੱਕ ਸੈਲਫੀ ਪੋਸਟ ਕੀਤੀ ਹੈ। ਸਮੁੰਦਰ ਦੇ ਕੋਲ ਖੜ੍ਹੀ, ਹਿਨਾ ਖਾਨ ਸਨ-ਕਿੱਸਡ ਸੈਲਫੀ ਸ਼ੇਅਰ ਕਰ ਰਹੀ ਹੈ। ਇਸ 'ਚ ਉਨ੍ਹਾਂ ਦੀਆਂ ਅੱਖਾਂ ਬੰਦ ਹਨ ਅਤੇ ਚਿਹਰੇ 'ਤੇ ਮੁਸਕਰਾਹਟ ਹੈ।

ABP Sanjha

ਇੰਝ ਲੱਗਦਾ ਹੈ ਜਿਵੇਂ ਉਹ ਬਹੁਤ ਸਕੂਨ ਵਿੱਚ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਹਿਨਾ ਨੇ ਲਿਖਿਆ, 'ਜਿਵੇਂ ਵੀ ਹੋਵੇ ਦਿਨ, ਮੈਂ ਹੁਣ ਜਿਉਣਾ ਸਿੱਖ ਲਿਆ ਹੈ...ਹਰ ਦਿਨ ਇਸ ਤਰ੍ਹਾਂ ਜਿਓ, ਜਿਵੇਂ ਕਿ ਇਹ ਤੁਹਾਡਾ ਆਖਰੀ ਦਿਨ ਹੋਵੇ।'

ABP Sanjha

ਇਸ ਪੋਸਟ ਨੂੰ ਪੜ੍ਹ ਫੈਨਜ਼ ਵੀ ਚਿੰਤਾ ਵਿੱਚ ਪੈ ਗਏ ਹਨ। ਉਨ੍ਹਾਂ ਦੀ ਇਹ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਿਨਾ ਖਾਨ ਆਪਣੇ ਹਰ ਦਿਨ ਨੂੰ ਆਖਰੀ ਦਿਨ ਵਾਂਗ ਜੀ ਰਹੀ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਵੀ ਦਿਲ ਟੁੱਟ ਗਿਆ ਹੈ।

ABP Sanjha

ਦੂਜੇ ਪਾਸੇ ਹੁਣ ਪ੍ਰਸ਼ੰਸਕ ਹਿਨਾ ਖਾਨ ਨੂੰ ਹੌਂਸਲਾ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਹਰ ਕੋਈ ਉਸ 'ਤੇ ਪਿਆਰ ਦੀ ਵਰਖਾ ਕਰ ਰਿਹਾ ਹੈ।

ਨਾਲ ਹੀ ਉਸਦੇ ਸ਼ੁਭਚਿੰਤਕ ਉਸਦੀ ਲੰਬੀ ਉਮਰ ਦੀ ਕਾਮਨਾ ਕਰ ਰਹੇ ਹਨ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰ ਰਹੇ ਹਨ ਕਿ ਹਿਨਾ ਜਲਦੀ ਤੋਂ ਜਲਦੀ ਠੀਕ ਹੋ ਜਾਵੇ।