Famous Singer: ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਗਾਇਕ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Published by: ABP Sanjha

ਦਰਅਸਲ, ਅਰਮਾਨ ਮਲਿਕ ਨੇ ਸੋਸ਼ਲ ਮੀਡੀਆ 'ਤੇ ਆਪਣੀ ਇਕ ਤਸਵੀਰ ਸਾਂਝੀ ਕਰ ਕੇ ਪ੍ਰਸ਼ੰਸਕਾਂ ਨੂੰ ਆਪਣਾ ਹੈਲਥ ਅਪਡੇਟ ਦਿੱਤਾ ਹੈ, ਜਿਸ ਨੂੰ ਦੇਖ ਕੇ ਉਨ੍ਹਾਂ ਦੇ ਫੈਨਜ਼ ਕਾਫੀ ਚਿੰਤਤ ਨਜ਼ਰ ਆ ਰਹੇ ਹਨ।

Published by: ABP Sanjha

ਅਰਮਾਨ ਮਲਿਕ ਵੱਲੋਂ ਸ਼ੇਅਰ ਕੀਤੀ ਤਸਵੀਰ ਵਿੱਚ ਉਨ੍ਹਾਂ ਦੇ ਹੱਥ ਵਿੱਚ ਆਈ.ਵੀ. ਡਰਿੱਪ (IV Drip) ਲੱਗੀ ਹੋਈ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਇਸ ਤਸਵੀਰ ਦੇ ਕੈਪਸ਼ਨ ਵਿੱਚ ਲਿਖਿਆ, ਪਿਛਲੇ ਕੁਝ ਦਿਨ ਚੰਗੇ ਨਹੀਂ ਬੀਤੇ।

Published by: ABP Sanjha

ਹਾਲਾਂਕਿ ਗਾਇਕ ਨੇ ਹਸਪਤਾਲ ਵਿੱਚ ਭਰਤੀ ਹੋਣ ਦੇ ਅਸਲ ਕਾਰਨ ਦਾ ਖੁਲਾਸਾ ਨਹੀਂ ਕੀਤਾ ਹੈ, ਪਰ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਹੈ ਕਿ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਹ ਪੂਰੀ ਤਰ੍ਹਾਂ ਆਰਾਮ ਕਰ ਰਹੇ ਹਨ।

Published by: ABP Sanjha

ਗਾਇਕ ਦੀ ਇਸ ਪੋਸਟ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਮੈਂਟਸ ਦਾ ਹੜ੍ਹ ਆ ਗਿਆ। ਪ੍ਰਸ਼ੰਸਕ ਲਗਾਤਾਰ ਉਨ੍ਹਾਂ ਦੀ ਸਿਹਤ ਬਾਰੇ ਸਵਾਲ ਪੁੱਛ ਰਹੇ ਹਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਦੁਆਵਾਂ ਕਰ ਰਹੇ ਹਨ।

Published by: ABP Sanjha

ਕੁਝ ਯੂਜ਼ਰਸ ਨੇ ਲਿਖਿਆ, ਤੁਹਾਨੂੰ ਕੀ ਹੋਇਆ ਹੈ? ਜਦਕਿ ਕੁਝ ਹੋਰਾਂ ਨੇ ਉਨ੍ਹਾਂ ਨੂੰ ਆਪਣਾ ਖਿਆਲ ਰੱਖਣ ਦੀ ਸਲਾਹ ਦਿੱਤੀ ਹੈ। ਅਰਮਾਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਇਕ ਹੋਰ ਪੋਸਟ ਵੀ ਸਾਂਝੀ ਕੀਤੀ..

Published by: ABP Sanjha

ਜਿਸ ਵਿੱਚ ਲਿਖਿਆ ਸੀ ਕਿ ਇਸ ਸਾਲ ਉਨ੍ਹਾਂ ਚੀਜ਼ਾਂ ਦੀ ਸੂਚੀ ਵਿੱਚ ਆਪਣਾ ਨਾਂ ਸ਼ਾਮਲ ਕਰਨਾ ਨਾ ਭੁੱਲੋ ਜਿਨ੍ਹਾਂ ਦਾ ਤੁਸੀਂ ਧਿਆਨ ਰੱਖਣਾ ਹੈ।

Published by: ABP Sanjha

ਦੱਸਣਯੋਗ ਹੈ ਕਿ ਅਰਮਾਨ ਮਲਿਕ ਪਿਛਲੇ ਕੁਝ ਸਮੇਂ ਤੋਂ ਆਪਣੇ ਭਰਾ ਅਮਾਲ ਮਲਿਕ ਨਾਲ ਕੀਤੀ ਜਾ ਰਹੀ ਤੁਲਨਾ ਕਾਰਨ ਸੁਰਖੀਆਂ ਵਿੱਚ ਸਨ।

Published by: ABP Sanjha

ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਲੰਬੀ ਪੋਸਟ ਲਿਖ ਕੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਦੋਵਾਂ ਭਰਾਵਾਂ ਨੂੰ ਇਕ-ਦੂਜੇ ਦੇ ਖਿਲਾਫ ਖੜ੍ਹਾ ਨਾ ਕੀਤਾ ਜਾਵੇ, ਕਿਉਂਕਿ ਉਨ੍ਹਾਂ ਦੇ ਰਾਹ ਵੱਖਰੇ ਹਨ ਪਰ ਉਹ ਇਕ-ਦੂਜੇ ਦੀ ਸਫਲਤਾ ਵਿੱਚ ਖੁਸ਼ ਹਨ।

Published by: ABP Sanjha