Ranveer-Deepika: ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਦੇ ਘਰ ਇਸ ਸਮੇਂ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਅਦਾਕਾਰਾ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਵਾਈਰਲ ਭਿਯਾਨੀ ਨੇ ਆਪਣੇ ਸੋਸ਼ਲ ਮੀਡੀਆ ਹੈੱਡਲ ਉੱਪਰ ਸ਼ੇਅਰ ਕੀਤੀ ਹੈ ਇਸ ਤੋਂ ਬਾਅਦ ਪ੍ਰਸ਼ੰਸਕਾਂ ਵੱਲੋਂ ਦੋਵਾਂ ਸਿਤਾਰਿਆਂ ਨੂੰ ਲਗਾਤਾਰ ਵਧਾਈ ਦਿੱਤੀ ਜਾ ਰਹੀ ਹੈ। ਦੱਸ ਦੇਈਏ ਕਿ ਦੀਪਿਕਾ ਨੂੰ ਕੱਲ੍ਹ ਯਾਨੀ ਸ਼ਨੀਵਾਰ ਸ਼ਾਮ ਨੂੰ ਮੁੰਬਈ ਦੇ HN ਰਿਲਾਇੰਸ ਹਸਪਤਾਲ ਲਿਜਾਇਆ ਗਿਆ। ਬੀਤੇ ਦਿਨੀਂ ਦੀਪਿਕਾ ਅਤੇ ਰਣਵੀਰ ਦੀ ਕਾਰ ਹਸਪਤਾਲ ਦੇ ਬਾਹਰ ਦੇਖੀ ਗਈ ਸੀ, ਜਿਸ ਤੋਂ ਬਾਅਦ ਹਰ ਪਾਸੇ ਚਰਚਾ ਸ਼ੁਰੂ ਹੋ ਗਈ ਸੀ ਕਿ ਜੋੜੇ ਦਾ ਪਹਿਲਾ ਬੱਚਾ ਆਉਣ ਵਾਲਾ ਹੈ। ਦੀਪਿਕਾ ਮਾਂ ਬਣਨ ਜਾ ਰਹੀ ਹੈ ਅਤੇ ਰਣਵੀਰ ਪਿਤਾ ਬਣਨ ਜਾ ਰਹੇ ਹਨ। ਫਿਲਹਾਲ ਇਸ ਖੁਸ਼ਖਬਰੀ ਤੋਂ ਪਰਦਾ ਉੱਠ ਗਿਆ ਹੈ, ਅਤੇ ਦੀਪਿਕਾ ਅਤੇ ਰਣਵੀਰ ਨੇ ਆਪਣੇ ਘਰ ਨੰਨ੍ਹੀ ਪਰੀ ਦਾ ਸਵਾਗਤ ਕੀਤਾ ਹੈ। ਇਸ ਤੋਂ ਪਹਿਲਾਂ ਖਬਰ ਆਈ ਸੀ ਕਿ ਦੀਪਿਕਾ ਪਾਦੂਕੋਣ 28 ਸਤੰਬਰ ਨੂੰ ਆਪਣੇ ਬੱਚੇ ਦਾ ਸਵਾਗਤ ਕਰੇਗੀ। ਪਰ ਉਸ ਨੂੰ ਨਿਰਧਾਰਿਤ ਡਿਲੀਵਰੀ ਡੇਟ ਤੋਂ 20 ਦਿਨ ਪਹਿਲਾਂ ਹਸਪਤਾਲ ਵਿੱਚ ਦਾਖਲ ਹੋਣਾ ਪਿਆ। ਅਜਿਹੀਆਂ ਖਬਰਾਂ ਵੀ ਸਨ ਕਿ ਅਭਿਨੇਤਰੀ ਦੀ ਸੀ-ਸੈਕਸ਼ਨ ਡਿਲੀਵਰੀ ਹੋ ਸਕਦੀ ਹੈ। ਹਾਲਾਂਕਿ ਇਸ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੋਈ ਹੈ। ਫਿਲਹਾਲ ਇਸ ਜੋੜੇ ਨੂੰ ਫਿਲਮੀ ਸਿਤਾਰਿਆਂ ਵੱਲੋਂ ਵੀ ਵਧਾਈ ਦਿੱਤੀ ਜਾ ਰਹੀ ਹੈ। ਦੀਪਿਕਾ ਪਾਦੁਕੋਣ ਨੇ ਹਾਲ ਹੀ 'ਚ ਪਤੀ ਰਣਵੀਰ ਸਿੰਘ ਨਾਲ ਮੈਟਰਨਿਟੀ ਫੋਟੋਸ਼ੂਟ ਕਰਵਾਇਆ ਸੀ। ਜਿਸ 'ਚ ਉਹ ਆਪਣਾ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆ ਰਹੀ ਸੀ। ਅਦਾਕਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਦੱਸਣਯੋਗ ਹੈ ਕਿ ਰਣਵੀਰ ਅਤੇ ਦੀਪਿਕਾ ਦਾ ਵਿਆਹ ਸਾਲ 2018 'ਚ ਹੋਇਆ ਸੀ ਅਤੇ ਹੁਣ ਵਿਆਹ ਦੇ 6 ਸਾਲ ਬਾਅਦ ਇਹ ਜੋੜਾ ਆਪਣੇ ਪਹਿਲੇ ਬੱਚੇ ਦੇ ਸਵਾਗਤ ਲਈ ਤਿਆਰ ਹੈ।