Famous Actress Passes Away: ਮਨੋਰੰਜਨ ਜਗਤ ਤੋਂ ਲਗਾਤਾਰ ਤੀਜੀ ਦੁਖਦ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣਨ ਤੋਂ ਬਾਅਦ ਫਿਲਮ ਜਗਤ ਦੇ ਨਾਲ-ਨਾਲ ਪ੍ਰਸ਼ੰਸਕ ਵੀ ਸਦਮੇਂ ਵਿੱਚ ਹਨ।



ਦੱਸ ਦੇਈਏ ਕਿ ਮਲਾਇਕਾ ਅਰੋੜਾ ਅਤੇ ਹਿਮੇਸ਼ ਰੇਸ਼ਮੀਆ ਦੇਪਿਤਾ ਦੀ ਮੌਤ ਤੋਂ ਬਾਅਦ ਮਸ਼ਹੂਰ ਅਦਾਕਾਰਾ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਜਿਸ ਨਾਲ ਇਸ ਸਮੇਂ ਹਰ ਪਾਸੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ।



ਜਾਣਕਾਰੀ ਲਈ ਦੱਸ ਦੇਈਏ ਕਿ ਦਿੱਗਜ ਮਲਿਆਲਮ ਅਦਾਕਾਰਾ ਕਵੀਯੂਰ ਪੋਨੰਮਾ ਦਾ ਦੇਹਾਂਤ ਹੋ ਗਿਆ ਹੈ। ਸੀਨੀਅਰ ਅਦਾਕਾਰਾ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੀ ਸੀ। ਉਹ 79 ਸਾਲਾਂ ਦੇ ਸਨ।



ਕਵੀਯੂਰ ਪੋਨੰਮਾ ਨੇ ਕੇਰਲ ਦੇ ਕੋਚੀ ਵਿੱਚ ਆਖਰੀ ਸਾਹ ਲਿਆ। ਇਹ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਸਿਨੇਮਾ ਪ੍ਰੇਮੀਆਂ ਦੇ ਦਿਲ ਟੁੱਟ ਗਏ। ਕੇਰਲ ਦੇ ਸੀਐਮ ਪਿਨਾਰਾਈ ਵਿਜਯਨ ਦੇ ਨਾਲ-ਨਾਲ ਫਿਲਮ ਇੰਡਸਟਰੀ ਨਾਲ ਜੁੜੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।



ਦੱਸ ਦੇਈਏ ਕਿ ਕਵੀਯੂਰ ਪੋਨੰਮਾ ਨੇ 1960 ਦੇ ਦਹਾਕੇ ਵਿੱਚ ਇੱਕ ਅਭਿਨੇਤਰੀ ਵਜੋਂ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

Published by: ABP Sanjha

ਆਪਣੀ ਸ਼ਾਨਦਾਰ ਅਦਾਕਾਰੀ ਦੇ ਦਮ 'ਤੇ ਉਸ ਨੇ ਕਈ ਦਹਾਕਿਆਂ ਤੱਕ ਦੱਖਣੀ ਸਿਨੇਮਾ 'ਤੇ ਰਾਜ ਕੀਤਾ। ਇਸ ਸਮੇਂ ਦੌਰਾਨ, ਉਨ੍ਹਾਂ ਸਾਰੀਆਂ ਭਾਸ਼ਾਵਾਂ ਸਮੇਤ ਲਗਭਗ 700 ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਸਬੂਤ ਦਿੱਤਾ ਸੀ।

ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਵੀਯੂਰ ਪੋਨੰਮਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ, 'ਮੈਂ ਕਵੀਯੂਰ ਪੋਨੰਮਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ,



ਉਨ੍ਹਾਂ ਨੇ ਅੱਗੇ ਕਿਹਾ, 'ਉਨ੍ਹਾਂ ਦੇ ਦੇਹਾਂਤ ਨਾਲ ਮਲਿਆਲਮ ਸਿਨੇਮਾ ਅਤੇ ਥੀਏਟਰ ਦੇ ਇਤਿਹਾਸ ਦਾ ਇੱਕ ਸ਼ਾਨਦਾਰ ਅਧਿਆਏ ਖਤਮ ਹੋ ਗਿਆ ਹੈ।



ਹਾਲਾਂਕਿ, ਉਹ ਆਪਣੇ ਯਾਦਗਾਰੀ ਕਿਰਦਾਰਾਂ ਰਾਹੀਂ ਮਲਿਆਲੀ ਲੋਕਾਂ ਦੇ ਦਿਲਾਂ ਵਿੱਚ ਬਣੀ ਰਹੇਗੀ। ਮੈਂ ਇਸ ਔਖੀ ਘੜੀ ਵਿੱਚ ਉਸਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ।