Rapper Abhinav Singh Death: ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਰੈਪਰ ਨੇ 32 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ।
ABP Sanjha

Rapper Abhinav Singh Death: ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਰੈਪਰ ਨੇ 32 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ।



ਦਰਅਸਲ, ਅਸੀ ਉੜੀਆ ਰੈਪਰ ਅਤੇ ਇੰਜੀਨੀਅਰ ਅਭਿਨਵ ਸਿੰਘ ਦੀ ਗੱਲ ਕਰ ਰਹੇ ਹਾਂ। ਜਾਣਕਾਰੀ ਮੁਤਾਬਕ 'ਜਗਰਨਾਟ' ਦੇ ਨਾਮ ਨਾਲ ਮਸ਼ਹੂਰ ਰੈਪਰ ਨੇ ਖੁਦਕੁਸ਼ੀ ਕਰ ਲਈ ਹੈ।



ਉਹ ਬੰਗਲੁਰੂ ਦੇ ਕਡੂਬੀਸਨਹੱਲੀ ਵਿਖੇ ਆਪਣੇ ਕਿਰਾਏ ਦੇ ਅਪਾਰਟਮੈਂਟ ਵਿੱਚ ਰਹੱਸਮਈ ਹਾਲਤਾਂ ਵਿੱਚ ਮ੍ਰਿਤਕ ਪਾਏ ਗਏ। ਪੁਲਿਸ ਨੇ ਮਰਾਠਾਹੱਲੀ ਪੁਲਿਸ ਸਟੇਸ਼ਨ ਵਿੱਚ ਰੈਪਰ ਦੀ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ।

ਰਿਪੋਰਟ ਵਿੱਚ ਉਨ੍ਹਾਂ ਦੀ ਮੌਤ ਦਾ ਕਾਰਨ ਖੁਦਕੁਸ਼ੀ ਦੱਸਿਆ ਜਾ ਰਿਹਾ ਹੈ। ਇਸ ਦੌਰਾਨ, ਰੈਪਰ ਅਭਿਨਵ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੀ ਪਤਨੀ ਅਤੇ ਕਈ ਹੋਰਾਂ 'ਤੇ ਉਸਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ।



ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਖ਼ਬਰ ਨੇ ਸੰਗੀਤ ਇੰਡਸਟਰੀ ਵਿੱਚ ਹਲਚਲ ਮਚਾ ਦਿੱਤੀ ਹੈ। ਰੈਪਰ ਜੱਗਰਨਾਟ ਦੀ ਮੌਤ ਦੀ ਖ਼ਬਰ ਨੇ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨੂੰ ਸਦਮੇ ਵਿੱਚ ਪਾ ਦਿੱਤਾ ਹੈ।



ਰੈਪਰ ਦੀ ਮੌਤ ਦੇ ਕਾਰਨ ਅਜੇ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹਨ, ਪਰ ਦੱਸਿਆ ਜਾ ਰਿਹਾ ਹੈ ਕਿ ਵਿਆਹੁਤਾ ਜੀਵਨ ਵਿੱਚ ਝਗੜਾ ਚੱਲ ਰਿਹਾ ਸੀ ਅਤੇ ਉਨ੍ਹਾਂ ਨੇ ਆਪਣੀ ਪਤਨੀ ਦੇ ਝੂਠੇ ਦੋਸ਼ਾਂ ਕਾਰਨ ਖੁਦਕੁਸ਼ੀ ਕਰ ਲਈ।



ਮੀਡੀਆ ਰਿਪੋਰਟਾਂ ਅਨੁਸਾਰ, ਰੈਪਰ ਜੱਗਰਨਾਟ ਦੀ ਐਤਵਾਰ ਰਾਤ ਨੂੰ ਮੌਤ ਹੋ ਗਈ। ਜੱਗਰਨਾਟ ਰੈਪਰ ਹੋਣ ਤੋਂ ਇਲਾਵਾ, ਇੱਕ ਨਿੱਜੀ ਕੰਪਨੀ ਵਿੱਚ ਇੰਜੀਨੀਅਰ ਵੀ ਸੀ। ਜੱਗਰਨਾਟ ਰੈਪ ਇੰਡਸਟਰੀ ਵਿੱਚ ਇੱਕ ਜਾਣਿਆ-ਪਛਾਣਿਆ ਨਾਮ ਸੀ।



ਉਨ੍ਹਾਂ ਨੇ ਕਈ ਮਸ਼ਹੂਰ ਕਲਾਕਾਰਾਂ ਨਾਲ ਕੰਮ ਕੀਤਾ। ਜਿਸ ਵਿੱਚ ਮਸੀ ਟੋਰ ਦਾ ਨਾਮ ਵੀ ਸ਼ਾਮਲ ਹੈ। ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਦੇ ਅਨੁਸਾਰ, ਰੈਪਰ ਅਭਿਨਵ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਪਰੇਸ਼ਾਨ ਸੀ,



ਜਿਸ ਕਾਰਨ ਉਨ੍ਹਾਂ ਨੇ ਜ਼ਹਿਰ ਖਾ ਲਿਆ ਅਤੇ ਖੁਦਕੁਸ਼ੀ ਕਰ ਲਈ। ਪੋਸਟਮਾਰਟਮ ਤੋਂ ਬਾਅਦ, ਉਨ੍ਹਾਂ ਦੀ ਲਾਸ਼ ਨੂੰ ਸਸਕਾਰ ਲਈ ਓਡੀਸ਼ਾ ਭੇਜ ਦਿੱਤਾ ਗਿਆ। ਦੱਸ ਦੇਈਏ ਕਿ ਪਰਿਵਾਰ ਨੇ ਰੈਪਰ ਅਭਿਨਵ ਦੀ ਮੌਤ ਦੀ ਜਾਂਚ ਦੀ ਮੰਗ ਕੀਤੀ ਹੈ।