Famous Singer Death: ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਮਿਊਜ਼ਿਕ ਦੇ ਨਾਲ-ਨਾਲ ਸਿਆਸੀ ਗਲਿਆਰਿਆਂ ਵਿੱਚ ਵੀ ਮਾਤਮ ਦਾ ਮਾਹੌਲ ਛਾ ਗਿਆ ਹੈ।

Published by: ABP Sanjha

ਦੱਸ ਦੇਈਏ ਕਿ ਮਸ਼ਹੂਰ ਅਤੇ ਦਿੱਗਜ ਗਾਇਕਾ ਸੁਮਨ ਕਲਿਆਣਪੁਰ ਦਾ ਐਤਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ 89 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ।

Published by: ABP Sanjha

ਇਸ ਸਮੇਂ ਪੂਰੇ ਦੇਸ਼ ਅਤੇ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਬਾਲੀਵੁੱਡ ਤੋਂ ਲੈ ਕੇ ਰਾਜਨੀਤੀ ਜਗਤ ਦੀਆਂ ਹਸਤੀਆਂ ਉਨ੍ਹਾਂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰ ਰਹੀਆਂ ਹਨ।

Published by: ABP Sanjha

ਜਾਣਕਾਰੀ ਲਈ ਦੱਸ ਦੇਈਏ ਕਿ ਸੁਮਨ ਕਲਿਆਣਪੁਰ ਦੀ ਇੱਕ ਕਰੀਬੀ ਦੋਸਤ ਨੇ ਦੱਸਿਆ ਕਿ ਵਧਦੀ ਉਮਰ ਨਾਲ ਸਬੰਧਤ ਸਮੱਸਿਆਵਾਂ ਕਾਰਨ ਐਤਵਾਰ ਸ਼ਾਮ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ।

Published by: ABP Sanjha

ਉਨ੍ਹਾਂ ਦਾ ਜਨਮ 28 ਜਨਵਰੀ 1937 ਨੂੰ ਅਣਵੰਡੇ ਭਾਰਤ (ਹੁਣ ਬੰਗਲਾਦੇਸ਼) ਦੇ ਭਵਾਨੀਪੁਰ ਵਿੱਚ ਹੋਇਆ ਸੀ। ਉਨ੍ਹਾਂ ਦੀ ਸੁਰੀਲੀ ਆਵਾਜ਼ ਹਮੇਸ਼ਾ ਸੰਗੀਤ ਪ੍ਰੇਮੀਆਂ ਦੇ ਦਿਲਾਂ ਵਿੱਚ ਜ਼ਿੰਦਾ ਰਹੇਗੀ।

Published by: ABP Sanjha

ਦੱਸ ਦੇਈਏ ਕਿ ਸੁਮਨ ਕਲਿਆਣਪੁਰ ਨੇ ਆਪਣੇ ਲੰਬੇ ਕਰੀਅਰ ਵਿੱਚ 800 ਤੋਂ ਵੱਧ ਫਿਲਮੀ ਗੀਤ ਗਾਏ। ਉਨ੍ਹਾਂ ਨੇ ਸਿਰਫ਼ ਹਿੰਦੀ ਹੀ ਨਹੀਂ, ਬਲਕਿ ਪੰਜਾਬੀ, ਮਰਾਠੀ, ਅਸਾਮੀ, ਗੁਜਰਾਤੀ, ਕੰਨੜ, ਭੋਜਪੁਰੀ ਅਤੇ...

Published by: ABP Sanjha

ਬੰਗਾਲੀ ਸਮੇਤ ਕਈ ਭਾਸ਼ਾਵਾਂ ਵਿੱਚ ਗੀਤ ਰਿਕਾਰਡ ਕੀਤੇ। ਉਨ੍ਹਾਂ ਦੇ ਸਭ ਤੋਂ ਯਾਦਗਾਰੀ ਗੀਤਾਂ ਵਿੱਚ 'ਨਾ ਨਾ ਕਰਤੇ ਪਿਆਰ ਤੁਮਹੀਂ ਸੇ' (ਜਬ ਜਬ ਫੂਲ ਖਿਲੇ)...

Published by: ABP Sanjha

'ਅੱਜਕੱਲ੍ਹ ਤੇਰੇ ਮੇਰੇ ਪਿਆਰ ਕੇ ਚਰਚੇ' (ਬ੍ਰਹਮਚਾਰੀ) ਅਤੇ 'ਬਹਿਨਾ ਨੇ ਭਾਈ ਕੀ ਕਲਾਈ' (ਰੇਸ਼ਮ ਕੀ ਡੋਰੀ) ਵਰਗੇ ਸੁਪਰਹਿੱਟ ਗੀਤ ਸ਼ਾਮਲ ਹਨ।

Published by: ABP Sanjha

ਸੰਗੀਤ ਦੀ ਦੁਨੀਆ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਦੇਸ਼ ਦੇ ਵੱਕਾਰੀ ਸਨਮਾਨ 'ਪਦਮ ਭੂਸ਼ਣ' ਨਾਲ ਨਿਵਾਜਿਆ ਗਿਆ ਸੀ।

Published by: ABP Sanjha

ਇਸ ਤੋਂ ਇਲਾਵਾ ਉਨ੍ਹਾਂ ਨੂੰ 1975 ਵਿੱਚ ਫਿਲਮਫੇਅਰ ਸਰਵੋਤਮ ਫੀਮੇਲ ਪਲੇਬੈਕ ਸਿੰਗਰ ਦੇ ਐਵਾਰਡ ਲਈ ਵੀ ਨਾਮਜ਼ਦ ਕੀਤਾ ਗਿਆ ਸੀ।

Published by: ABP Sanjha