Kangana Ranaut: ਚੰਡੀਗੜ੍ਹ ਏਅਰਪੋਰਟ 'ਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੀ ਖ਼ਬਰ ਅੱਗ ਵਾਂਗ ਫੈਲ ਰਹੀ ਹੈ।



ਕੰਗਨਾ ਦੀ ਟੀਮ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਥੱਪੜ ਏਅਰਪੋਰਟ 'ਤੇ ਤਾਇਨਾਤ ਸੀਆਈਐਸਐਫ ਦੀ ਮਹਿਲਾ ਸੁਰੱਖਿਆ ਕਰਮੀ ਨੇ ਮਾਰਿਆ। ਉਸ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ।



ਦੱਸ ਦੇਈਏ ਕਿ ਇਸ ਹਾਦਸੇ ਤੋਂ ਬਾਅਦ ਅਦਾਕਾਰਾ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ।



ਉਨ੍ਹਾਂ ਕਿਹਾ ਕਿ ਮੇਰੇ ਸ਼ੁਭਚਿੰਤਕਾਂ ਦੀਆਂ ਬਹੁਤ ਸਾਰੀਆਂ ਫੋਨ ਕਾਲਸ ਆ ਰਹੀਆਂ ਹਨ, ਮੈਂ ਬਿਲਕੁੱਲ ਸੁਰੱਖਿਅਤ ਹਾਂ।



ਇਸਦੇ ਨਾਲ ਹੀ ਅਦਾਕਾਰਾ ਨੇ ਸੀਆਈਐਸਐਫ ਮਹਿਲਾ ਵੱਲੋਂ ਕੀਤੀ ਇਸ ਹਰਕਤ ਦੀ ਵਜ੍ਹਾ ਦੱਸਦੇ ਹੋਏ ਕਿਹਾ ਕਿ ਜੋ ਅੱਤਵਾਦ ਪੰਜਾਬ ਵਿੱਚ ਵੱਧ ਰਿਹਾ ਹੈ, ਉਸ ਨਾਲ ਕਿਵੇਂ ਨਿਪਟਣਾ ਹੈ।



ਦੱਸ ਦਈਏ ਕਿ ਵੀਰਵਾਰ ਨੂੰ ਕੰਗਨਾ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਮੀਟਿੰਗ ਲਈ ਜਾ ਰਹੀ ਸੀ। ਇਸ ਦੌਰਾਨ ਇਹ ਘਟਨਾ ਵਾਪਰੀ। ਉਸ ਔਰਤ ਨੇ ਕੰਗਨਾ ਨੂੰ ਕਿਸਾਨਾਂ ਨਾਲ ਜੁੜੇ ਬਿਆਨਾਂ ਕਰਕੇ ਥੱਪੜ ਜੜਿਆ ਹੈ।



ਇਸ ਤੋਂ ਬਾਅਦ ਕੰਗਨਾ ਨੇ ਇਸ ਸਬੰਧੀ ਏਅਰਪੋਰਟ ਥਾਣੇ 'ਚ ਰਿਪੋਰਟ ਵੀ ਦਰਜ ਕਰਵਾਈ ਹੈ। ਇਸ ਤੋਂ ਬਾਅਦ CISF ਕਰਮਚਾਰੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।



ਦੱਸ ਦੇਈਏ ਕਿ ਕੰਗਨਾ ਨਾਲ ਹੋਏ ਇਸ ਹਾਦਸੇ ਬਾਰੇ ਸੁਣ ਅਤੇ ਵੀਡੀਓ ਵੇਖਣ ਤੋਂ ਬਾਅਦ ਹਰ ਕੋਈ ਹੈਰਾਨ ਹੈ। ਅਦਾਕਾਰਾ ਨੂੰ ਥੱਪੜ ਮਾਰਨ ਦਾ ਇਹ ਵੀਡੀਓ ਸੋਸ਼ਲ ਮੀਡੀਆ ਉੱਪਰ ਅੱਗ ਦੀ ਤਰ੍ਹਾਂ ਵਾਇਰਲ ਹੋ ਚੁੱਕਿਆ ਹੈ।



ਜਿੱਥੇ ਕੁਝ ਲੋਕਾਂ ਵੱਲੋਂ ਇਸਦਾ ਮਜ਼ਾਕ ਬਣਾਇਆ ਜਾ ਰਿਹਾ ਹੈ, ਉੱਥੇ ਹੀ ਕਈਆਂ ਵੱਲੋਂ ਇਸਦੀ ਸਖਤ ਆਲੋਚਨਾ ਕੀਤੀ ਜਾ ਰਹੀ ਹੈ।



ਦੱਸ ਦੇਈਏ ਕਿ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਕੰਗਨਾ ਰਣੌਤ ਅੱਜ ਦਿੱਲੀ ਲਈ ਰਵਾਨਾ ਹੋ ਗਈ ਹੈ। ਇਸੇ ਦੌਰਾਨ ਚੰਡੀਗੜ੍ਹ ਏਅਰਪੋਰਟ ਤੋਂ ਥੱਪੜ ਮਾਰਨ ਦੀ ਖ਼ਬਰ ਆਈ ਹੈ।



ਕੰਗਨਾ ਨੇ ਸੋਸ਼ਲ ਮੀਡੀਆ 'ਤੇ ਆਪਣੀ ਫੋਟੋ ਸ਼ੇਅਰ ਕਰਦੇ ਹੋਏ ਦੱਸਿਆ ਸੀ ਕਿ ਉਹ ਸੰਸਦ ਜਾ ਰਹੀ ਹੈ।



Thanks for Reading. UP NEXT

ਇਸ ਵਾਰ ਸਿਨੇਮਾਘਰਾਂ 'ਚ ਨਹੀਂ ਦੇਖ ਸਕੋਗੇ ਫਿਲਮਾਂ, ਜਾਣੋ ਕਿਉਂ ਹੋਏ ਬੰਦ ?

View next story