Salman Khan Death Threat: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਲੈ ਵੱਡੀ ਖ਼ਬਰ ਆ ਰਹੀ ਹੈ। ਅਦਾਕਾਰ ਨੂੰ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।



ਇੰਨਾ ਹੀ ਨਹੀਂ, ਉਨ੍ਹਾਂ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਹੈ। ਵਰਲੀ ਪੁਲਿਸ ਸਟੇਸ਼ਨ ਨੂੰ ਫ਼ੋਨ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।



ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਮੁੰਬਈ ਦੇ ਵਰਲੀ ਵਿੱਚ ਟਰਾਂਸਪੋਰਟ ਵਿਭਾਗ ਦੇ ਵਟਸਐਪ ਨੰਬਰ 'ਤੇ ਦਿੱਤੀ ਗਈ ਹੈ। ਹਾਲਾਂਕਿ, ਇਸ ਧਮਕੀ ਪਿੱਛੇ ਕੌਣ ਹੈ? ਇਸ ਗੱਲ ਦਾ ਖੁਲਾਸਾ ਅਜੇ ਤੱਕ ਨਹੀਂ ਹੋਇਆ ਹੈ।



ਦੱਸ ਦੇਈਏ ਕਿ ਸਲਮਾਨ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ। ਪਿਛਲੇ ਸਾਲ, ਉਨ੍ਹਾਂ ਦੇ ਗਲੈਕਸੀ ਅਪਾਰਟਮੈਂਟ ਵਾਲੇ ਘਰ ਦੇ ਬਾਹਰ ਗੋਲੀਬਾਰੀ ਹੋਈ ਸੀ।



ਸਲਮਾਨ ਖਾਨ ਨੂੰ ਪਿਛਲੇ ਸਾਲ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਹੈਰਾਨੀ ਵਾਲੀ ਗੱਲ ਇਹ ਹੈ ਕਿ ਅੱਜ ਦੇ ਹੀ ਦਿਨ, 14 ਅਪ੍ਰੈਲ ਨੂੰ, ਗਲੈਕਸੀ ਅਪਾਰਟਮੈਂਟ ਵਿੱਚ ਅਦਾਕਾਰ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਸੀ।



ਦੋ ਬਾਈਕ ਸਵਾਰ ਸਵੇਰੇ-ਸਵੇਰੇ ਆਏ ਅਤੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਸੀ। ਇਸ ਘਟਨਾ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਕਾਫ਼ੀ ਵਧਾ ਦਿੱਤੀ ਗਈ ਹੈ।



ਇੰਨਾ ਹੀ ਨਹੀਂ, ਉਨ੍ਹਾਂ ਦਾ ਘਰ ਬੁਲੇਟਪਰੂਫ ਸ਼ੀਸ਼ੇ ਨਾਲ ਢੱਕਿਆ ਹੋਇਆ ਹੈ। ਇਸ ਦੌਰਾਨ, ਅਦਾਕਾਰ ਨੂੰ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।



ਵਰਕਫਰੰਟ ਦੀ ਗੱਲ ਕਰਿਏ ਤਾਂ ਸਲਮਾਨ ਖਾਨ ਦੀ ਫਿਲਮ 'ਸਿਕੰਦਰ' ਪਿਛਲੇ ਮਹੀਨੇ 30 ਮਾਰਚ ਨੂੰ ਈਦ ਦੇ ਮੌਕੇ 'ਤੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਇਸ ਫਿਲਮ ਵਿੱਚ ਰਸ਼ਮੀਕਾ ਮੰਡਾਨਾ ਪਹਿਲੀ ਵਾਰ ਉਨ੍ਹਾਂ ਨਾਲ ਸਕ੍ਰੀਨ ਸਾਂਝੀ ਕਰਦੀ ਨਜ਼ਰ ਆ ਰਹੀ ਹੈ।



ਹਾਲਾਂਕਿ, ਇਹ ਫਿਲਮ ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਹੀਂ ਕਰ ਸਕੀ। ਸਲਮਾਨ ਦੀਆਂ ਆਉਣ ਵਾਲੀਆਂ ਫਿਲਮਾਂ ਵਿੱਚ 'ਕਿੱਕ 2', 'ਬਜਰੰਗੀ ਭਾਈਜਾਨ 2' ਅਤੇ 'ਦਬੰਗ 4' ਸ਼ਾਮਲ ਹਨ।