Neha Kakkar : ਮਸ਼ਹੂਰ ਗਾਇਕਾ ਨੇਹਾ ਕੱਕੜ 'ਸੁਪਰ ਸਟਾਰ ਸਿੰਗਰ 3' 'ਚ ਜੱਜ ਵਜੋਂ ਨਜ਼ਰ ਆ ਰਹੀ ਹੈ। ਇਸ ਮੌਕੇ ਉਹ ਆਪਣੀਆਂ ਕਈ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਿਚਾਲੇ ਨੇਹਾ ਕੱਕੜ ਨੇ ਆਪਣੀਆਂ ਕਈ ਸ਼ਾਨਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਦਰਅਸਲ, ਨੇਹਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਉੱਪਰ ਰੈੱਡ ਕਲਰ ਦੀ ਡਰੈੱਸ ਵਿੱਚ ਸ਼ਾਨਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਹ ਤਸਵੀਰਾਂ ਫੈਨਜ਼ ਨੂੰ ਦੀਵਾਨਾ ਬਣਾ ਰਹੀਆਂ ਹਨ। ਖਾਸ ਗੱਲ ਇਹ ਹੈ ਕਿ ਨੇਹਾ ਦੀਆਂ ਇਨ੍ਹਾਂ ਤਸਵੀਰਾ ਉਪਰ ਪਤੀ ਰੋਹਨਪ੍ਰੀਤ ਵੱਲੋਂ ਪਿਆਰ ਭਰਿਆ ਕਮੈਂਟ ਵੀ ਕੀਤਾ ਗਿਆ ਹੈ। ਪਤਨੀ ਨੇਹਾ ਦੀਆਂ ਤਸਵੀਰਾਂ ਉੱਪਰ ਕਮੈਂਟ ਕਰਦੇ ਹੋਏ ਰੋਹਨਪ੍ਰੀਤ ਨੇ ਲਿਖਿਆ, 'ਦਿਲ 'ਤੇ ਲੱਗ ਗਈਆਂ ਇਹ ਫੋਟੋਆਂ...' ਇਸ ਤੋਂ ਇਲਾਵਾ ਪ੍ਰਸ਼ੰਸਕ ਵੀ ਨੇਹਾ ਦੀ ਖੂਬਸੂਰਤ ਸਮਾਈਲ ਅਤੇ ਲੁੱਕ ਉੱਪਰ ਆਪਣਾ ਪਿਆਰ ਬਰਸਾ ਰਹੇ ਹਨ। ਉਨ੍ਹਾਂ ਵੱਲੋ ਲਗਾਤਾਰ ਹਾਰਟ ਇਮੋਜ਼ੀ ਸ਼ੇਅਰ ਕੀਤੇ ਜਾ ਰਹੇ ਹਨ। ਵਰਕਫਰੰਟ ਦੀ ਗੱਲ ਕਰਿਏ ਤਾਂ ਨੇਹਾ ਰਿਐਲਟੀ ਸ਼ੋਅ 'ਸੁਪਰ ਸਟਾਰ ਸਿੰਗਰ 3' ਨੂੰ ਜੱਜ ਕਰਨ ਦੇ ਨਾਲ-ਨਾਲ ਆਪਣੇ ਗੀਤਾਂ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੀ ਹੈ। ਨੇਹਾ ਦੇ ਸਾਰੇ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾਂਦਾ ਹੈ।