Salman Khan: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਅਦਾਕਾਰ ਉੱਪਰ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।



ਦਰਅਸਲ, ਹਾਲ ਹੀ ਵਿੱਚ ਮੁੰਬਈ ਪੁਲਿਸ ਨੇ ਫਿਲਮ ਅਦਾਕਾਰ ਸਲਮਾਨ ਖਾਨ 'ਤੇ ਹਮਲਾ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।



ਨਵੀਂ ਮੁੰਬਈ ਪੁਲਿਸ ਨੇ ਪਨਵੇਲ 'ਚ ਅਭਿਨੇਤਾ ਸਲਮਾਨ ਖਾਨ ਦੀ ਕਾਰ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਲਾਰੇਂਸ ਬਿਸ਼ਨੋਈ ਦੇ ਗਿਰੋਹ ਦੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।



ਇਸ ਦੇ ਲਈ ਪਾਕਿਸਤਾਨੀ ਹਥਿਆਰ ਸਪਲਾਇਰ ਤੋਂ ਹਥਿਆਰ ਲੈਣ ਦੀ ਯੋਜਨਾ ਸੀ। ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਹਨ।



ਉਨ੍ਹਾਂ ਨੇ ਫਾਰਮ ਹਾਊਸ ਅਤੇ ਕਈ ਸ਼ੂਟਿੰਗ ਸਾਈਟਾਂ ਦੀ ਰੇਕੀ ਕੀਤੀ ਸੀ। ਉਨ੍ਹਾਂ ਨੂੰ ਏ.ਕੇ.-47 ਅਤੇ ਹੋਰ ਕਈ ਹਥਿਆਰਾਂ ਨਾਲ ਸਲਮਾਨ ਖਾਨ 'ਤੇ ਗੋਲੀ ਚਲਾਉਣ ਦਾ ਹੁਕਮ ਦਿੱਤਾ ਗਿਆ ਸੀ।



ਪੁਲਿਸ ਨੇ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਵਿੱਚੋਂ ਅਜਿਹੀਆਂ ਕਈ ਵੀਡੀਓਜ਼ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਧਨੰਜੈ ਉਰਫ ਅਜੇ ਕਸ਼ਯਪ, ਗੌਰਵ ਭਾਟੀਆ ਉਰਫ ਨਾਹਵੀ,



ਵਸਪੀ ਖਾਨ ਉਰਫ ਵਸੀਮ ਚਿਕਨਾ ਅਤੇ ਰਿਜ਼ਵਾਨ ਖਾਨ ਉਰਫ ਜਾਵੇਦ ਖਾਨ ਵਜੋਂ ਹੋਈ ਹੈ। ਪੁਲਿਸ ਨੇ ਲਾਰੇਂਸ ਬਿਸ਼ਨੋਈ, ਅਨਮੋਲ ਬਿਸ਼ਨੋਈ, ਸੰਪਤ ਨਹਿਰਾ,



ਗੋਲਡੀ ਬਰਾੜ ਸਮੇਤ 17 ਤੋਂ ਵੱਧ ਲੋਕਾਂ ਖਿਲਾਫ ਐਫਆਈਆਰ ਦਰਜ ਕਰ ਲਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।



ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਅਜੇ ਕਸ਼ਯਪ ਪਾਕਿਸਤਾਨ ਵਿੱਚ ਡੋਗਾ ਨਾਂ ਦੇ ਵਿਅਕਤੀ ਦੇ ਸੰਪਰਕ ਵਿੱਚ ਸੀ, ਜੋ ਐਮ-16, ਏਕੇ-47 ਅਤੇ ਏਕੇ-92 ਖਰੀਦਦਾ ਸੀ। ਐਫਆਈਆਰ ਵਿੱਚ ਵੀ ਇਹੋ ਗੱਲ ਕਹੀ ਗਈ ਹੈ।



ਦੱਸ ਦੇਈਏ ਕਿ 14 ਅਪ੍ਰੈਲ ਨੂੰ ਲਾਰੈਂਸ ਗੈਂਗ ਦੇ ਦੋ ਸ਼ੂਟਰਾਂ ਨੇ ਸਲਮਾਨ ਦੇ ਘਰ 'ਤੇ ਗੋਲੀਬਾਰੀ ਕੀਤੀ ਸੀ।



ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਦੋ ਅਣਪਛਾਤੇ ਲੋਕਾਂ ਨੇ ਹਵਾ ਵਿੱਚ ਤਿੰਨ ਤੋਂ ਚਾਰ ਰਾਉਂਡ ਫਾਇਰ ਕੀਤੇ ਸੀ।