Armaan Malik Threats: ਯੂਟਿਊਬਰ ਅਰਮਾਨ ਮਲਿਕ ਅਕਸਰ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਅਰਮਾਨ ਮਲਿਕ ਦੀਆਂ ਦੋ ਪਤਨੀਆਂ ਅਤੇ ਚਾਰ ਬੱਚੇ ਹਨ।



ਅਰਮਾਨ ਮਲਿਕ ਆਪਣੀਆਂ ਦੋ ਪਤਨੀਆਂ ਕਰਕੇ ਸੁਰਖੀਆਂ ਵਿੱਚ ਆਏ ਸੀ। ਅਰਮਾਨ ਪੰਜਾਬ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੇ ਹਨ। ਹੁਣ ਉਨ੍ਹਾਂ ਨੇ ਦੱਸਿਆ ਕਿ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਹਨ।



ਅਰਮਾਨ ਮਲਿਕ ਨੇ ਸੋਸ਼ਲ ਮੀਡੀਆ 'ਤੇ ਲਿਖਿਆ, 'ਮੈਂ ਸਾਲਾਂ ਤੋਂ ਸੋਸ਼ਲ ਮੀਡੀਆ 'ਤੇ ਐਕਟਿਵ ਹਾਂ। ਪਰ ਦੁੱਖ ਦੀ ਗੱਲ ਇਹ ਹੈ ਕਿ ਮੈਨੂੰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ।



...ਮੈਨੂੰ ਜਾਨੋਂ ਮਾਰਨ ਲਈ, ਮੇਰੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਲਈ ਅਤੇ ਹਰ ਉਸ ਚੀਜ਼ ਲਈ ਖੋਹਣ ਦੀ ਜੋ ਮੇਰੀ ਜ਼ਿੰਦਗੀ ਦਾ ਹਿੱਸਾ ਹੈ।'



ਅੱਗੇ ਉਨ੍ਹਾਂ ਨੇ ਲਿਖਿਆ, 'ਇਨ੍ਹਾਂ ਧਮਕੀਆਂ ਦੇ ਬਾਵਜੂਦ, ਮੈਂ ਕਾਨੂੰਨ ਵਿੱਚ ਵਿਸ਼ਵਾਸ ਰੱਖਿਆ। ਮੈਂ ਹਰ ਜ਼ਰੂਰੀ ਕਾਨੂੰਨੀ ਕਦਮ ਚੁੱਕਿਆ। ਸ਼ਿਕਾਇਤਾਂ ਦਰਜ ਕਰਵਾਈਆਂ, ਮਦਦ ਮੰਗੀ। ਪਰ ਖ਼ਤਰਾ ਅਜੇ ਵੀ ਮੇਰੇ ਅਤੇ ਮੇਰੇ ਪਰਿਵਾਰ 'ਤੇ ਮੰਡਰਾ ਰਿਹਾ ਹੈ।



ਮੈਂ ਆਪਣੀ ਸੁਰੱਖਿਆ ਲਈ ਹਥਿਆਰਾਂ ਦੇ ਲਾਇਸੈਂਸ ਲਈ ਅਰਜ਼ੀ ਵੀ ਦਿੱਤੀ, ਤਾਂ ਜੋ ਮੈਂ ਘੱਟੋ-ਘੱਟ ਆਪਣੇ ਪਰਿਵਾਰ ਦੀ ਰੱਖਿਆ ਕਰ ਸਕਾਂ। ਪਰ ਹਰ ਵਾਰ ਪ੍ਰਸ਼ਾਸਨ ਨੇ ਮੈਨੂੰ ਇਹ ਕਹਿ ਕੇ ਰੋਕਿਆ ਕਿ ਮੇਰੇ ਵਿਰੁੱਧ ਕੇਸ ਚੱਲ ਰਿਹਾ ਹੈ।



ਜਦੋਂ ਕਿ ਉਹ ਮਾਮਲਾ ਪੂਰੀ ਤਰ੍ਹਾਂ ਝੂਠਾ ਅਤੇ ਬੇਬੁਨਿਆਦ ਹੈ। ਇਸ ਦੀ ਸੱਚਾਈ ਮਾਣਯੋਗ ਅਦਾਲਤ ਦੇ ਸਾਹਮਣੇ ਚੱਲ ਰਹੀ ਹੈ। ਮੈਨੂੰ ਸਾਡੀ ਨਿਆਂਪਾਲਿਕਾ 'ਤੇ ਪੂਰਾ ਵਿਸ਼ਵਾਸ ਹੈ ਕਿ ਅੰਤ ਵਿੱਚ ਸੱਚਾਈ ਦੀ ਜਿੱਤ ਹੋਵੇਗੀ।



...ਮੇਰੀ ਅਪੀਲ ਹੈ, ਕਿਰਪਾ ਕਰਕੇ ਮੇਰੀ ਸਥਿਤੀ ਦੀ ਗੰਭੀਰਤਾ ਨੂੰ ਸਮਝੋ।' ਅਰਮਾਨ ਨੇ ਇੱਕ ਵੀਡੀਓ ਸਾਂਝਾ ਕੀਤਾ ਅਤੇ ਅਪੀਲ ਕੀਤੀ। ਵੀਡੀਓ ਵਿੱਚ ਉਨ੍ਹਾਂ ਦੀ ਦੂਜੀ ਪਤਨੀ ਕ੍ਰਿਤਿਕਾ ਮਲਿਕ ਦਿਖਾਈ ਦੇ ਰਹੀ ਹੈ।



ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਇੱਕ ਕਾਰ ਉਸਦਾ ਪਿੱਛਾ ਕਰ ਰਹੀ ਸੀ। ਉਸਨੇ ਇਸ ਸੰਬੰਧੀ ਸ਼ਿਕਾਇਤ ਵੀ ਦਰਜ ਕਰਵਾਈ ਸੀ। ਹੁਣ ਉਸਦੇ ਨਾਲ ਦੁਬਾਰਾ ਅਜਿਹਾ ਹੋਇਆ ਹੈ।