ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸਵੇਰੇ ਖਾਲੀ ਪੇਟ ਲੌਕੀ ਦਾ ਜੂਸ ਪੀਓ। ਇਸ 'ਚ ਕੈਲੋਰੀ ਅਤੇ ਫੈਟ ਬਹੁਤ ਘੱਟ ਹੁੰਦੀ ਹੈ, ਜਿਸ ਕਾਰਨ ਭਾਰ ਕੰਟਰੋਲ 'ਚ ਰਹਿੰਦਾ ਹੈ। ਲੌਕੀ ਵਿੱਚ ਫਾਈਬਰ ਦੇ ਨਾਲ-ਨਾਲ 98 ਪ੍ਰਤੀਸ਼ਤ ਪਾਣੀ ਵੀ ਭਰਪੂਰ ਹੁੰਦਾ ਹੈ। ਇਹ ਪਾਚਨ ਪ੍ਰਣਾਲੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਬਹੁਤ ਮਦਦਗਾਰ ਹੈ। ਪੇਟ ਠੀਕ ਰਹੇ ਤਾਂ ਵਿਅਕਤੀ ਦੀਆਂ ਅੱਧੀਆਂ ਤਕਲੀਫਾਂ ਦੂਰ ਹੋ ਜਾਂਦੀਆਂ ਹਨ। ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੈ, ਉਨ੍ਹਾਂ ਨੂੰ ਲੌਕੀ ਦਾ ਜੂਸ ਜ਼ਰੂਰ ਪੀਣਾ ਚਾਹੀਦਾ ਹੈ। ਲੌਕੀ ਦਾ ਜੂਸ ਵੀ ਦਿਲ ਦੀ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਤਿੰਨ ਮਹੀਨੇ ਤੱਕ ਲੌਕੀ ਦੇ ਜੂਸ ਦਾ ਸੇਵਨ ਕਰਨ ਨਾਲ ਕੋਲੈਸਟ੍ਰਾਲ ਦਾ ਪੱਧਰ ਕੰਟਰੋਲ 'ਚ ਰਹਿੰਦਾ ਹੈ। ਖਾਲੀ ਪੇਟ ਲੌਕੀ ਦਾ ਜੂਸ ਤੁਹਾਡੇ ਸਰੀਰ ਨੂੰ ਡੀਟੌਕਸ ਕਰਨ ਦਾ ਕੰਮ ਕਰਦਾ ਹੈ। ਇਸ ਨਾਲ ਸਰੀਰ ਨੂੰ ਪੋਸ਼ਕ ਤੱਤ ਵੀ ਮਿਲਦੇ ਹਨ ਅਤੇ ਭਾਰ ਵੀ ਨਹੀਂ ਵਧਦਾ।