ਕੀ ਸਰਕਾਰ ਨੇ ਸਸਤਾ ਕੀਤਾ ਪੈਟਰੋਲ ਅਤੇ ਡੀਜ਼ਲ ?
ਕੇਂਦਰ ਸਰਕਾਰ ਨੇ ਆਮ ਜਨਤਾ ਨੂੰ ਵੱਡੀ ਰਾਹਤ ਦਿੰਦੇ ਹੋਏ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ ਕੀਤਾ ਹੈ।
ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਵਿੱਚ ਵੱਡੀ ਕਮੀ ਕੀਤੀ ਗਈ ਹੈ, ਜਿਸ ਨਾਲ ਦੋਹਾਂ ਈਧਨਾਂ ਦੀਆਂ ਕੀਮਤਾਂ ਵਿੱਚ ਲਗਭਗ 10 ਰੁਪਏ ਪ੍ਰਤੀ ਲੀਟਰ ਦੀ ਕਮੀ ਆਉਣ ਦੀ ਉਮੀਦ ਹੈ।
ਪੈਟਰੋਲ 'ਤੇ ਐਕਸਾਈਜ਼ ਡਿਊਟੀ 13 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 3 ਰੁਪਏ ਕਰ ਦਿੱਤੀ ਗਈ ਹੈ, ਜਿਸ ਨਾਲ ਸਿੱਧੇ ਤੌਰ 'ਤੇ 10 ਰੁਪਏ ਦੀ ਕਟੌਤੀ ਹੋਈ ਹੈ।
ਡੀਜ਼ਲ 'ਤੇ ਲੱਗਣ ਵਾਲੀ 10 ਰੁਪਏ ਦੀ ਐਕਸਾਈਜ਼ ਡਿਊਟੀ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਕੇ ਸਿਫ਼ਰ (ਜ਼ੀਰੋ) ਕਰ ਦਿੱਤਾ ਗਿਆ ਹੈ।
ਇਸ ਕਦਮ ਨਾਲ ਆਵਾਜਾਈ ਖਰਚ ਘਟਣ ਦੇ ਨਾਲ-ਨਾਲ ਮਹਿੰਗਾਈ ‘ਤੇ ਵੀ ਕਾਬੂ ਪਾਉਣ ਵਿੱਚ ਮਦਦ ਮਿਲੇਗੀ।
ਹਾਲਾਂਕਿ, ਇਹ ਤੁਰੰਤ ਲਾਗੂ ਹੋਵੇਗਾ ਜਾਂ ਨਹੀਂ, ਇਹ ਤੇਲ ਕੰਪਨੀਆਂ 'ਤੇ ਨਿਰਭਰ ਕਰਦਾ ਹੈ
ਮੱਧ ਪੂਰਬ ਵਿੱਚ ਜਾਰੀ ਜੰਗ ਅਤੇ ਸੰਕਟ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਤੇਜ਼ੀ ਨਾਲ ਵਧ ਰਹੀਆਂ ਹਨ।
ਇਸ ਕਾਰਨ ਤੇਲ ਕੰਪਨੀਆਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਸੀ।
ਸਰਕਾਰ ਨੇ ਇਹ ਫੈਸਲਾ ਤੇਲ ਮਾਰਕੀਟਿੰਗ ਕੰਪਨੀਆਂ 'ਤੇ ਲਾਗਤ ਦੇ ਦਬਾਅ ਨੂੰ ਘਟਾਉਣ ਅਤੇ ਆਮ ਜਨਤਾ ਨੂੰ ਅੰਤਰਰਾਸ਼ਟਰੀ ਮਹਿੰਗਾਈ ਤੋਂ ਬਚਾਉਣ ਲਈ ਲਿਆ ਹੈ।