ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ! ਤਨਖਾਹਾਂ ਵਿਚ ਇੰਨਾ ਵਾਧਾ ਕਰਨ ਦੀ ਤਿਆਰੀ ਦੀਵਾਲੀ ਤੋਂ ਪਹਿਲਾਂ ਸਰਕਾਰ ਕੇਂਦਰੀ ਕਰਮਚਾਰੀਆਂ ਦੀ ਬੇਸਿਕ ਤਨਖਾਹ ਵਧਾ ਸਕਦੀ ਹੈ। ਇਸ ਦਾ ਐਲਾਨ ਅਗਲੇ ਹਫਤੇ ਯਾਨੀ ਦੀਵਾਲੀ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨਾਲ ਗੱਲਬਾਤ ਦੌਰਾਨ ਫਿਟਮੈਂਟ ਫੈਕਟਰ ਉਤੇ ਸਹਿਮਤੀ ਬਣ ਗਈ ਹੈ। ਜਿਸ ਤੋਂ ਬਾਅਦ ਮੁਲਾਜ਼ਮਾਂ ਦੀ ਬੇਸਿਕ ਤਨਖ਼ਾਹ ਵਧ ਕੇ 26000 ਰੁਪਏ ਕੀਤੀ ਜਾ ਰਹੀ ਹੈ। ਮੌਜੂਦਾ ਸਮੇਂ ਵਿੱਚ ਕੇਂਦਰੀ ਕਰਮਚਾਰੀਆਂ ਨੂੰ 18000 ਰੁਪਏ ਬੇਸਿਕ ਤਨਖ਼ਾਹ ਮਿਲਦੀ ਹੈ। ਪਰ ਦੀਵਾਲੀ ਤੋਂ ਪਹਿਲਾਂ ਸਰਕਾਰ ਬੇਸਿਕ ਤਨਖ਼ਾਹ ਵਧਾ ਕੇ 26,000 ਰੁਪਏ ਕਰਨ ਦੀ ਤਿਆਰੀ ਕਰ ਰਹੀ ਹੈ। ਯਾਨੀ ਜੇਕਰ ਤੁਸੀਂ ਕੇਂਦਰੀ ਕਰਮਚਾਰੀ ਹੋ ਤਾਂ ਤੁਹਾਡੇ ਖਾਤੇ ਵਿੱਚ ਸਾਲਾਨਾ 96 ਹਜ਼ਾਰ ਰੁਪਏ ਦਾ ਵਾਧਾ ਹੋਵੇਗਾ। ਜਾਣਕਾਰੀ ਅਨੁਸਾਰ ਇਸ ਸਮੇਂ ਮੁਲਾਜ਼ਮਾਂ ਨੂੰ ਫਿਟਮੈਂਟ ਫੈਕਟਰ ਤਹਿਤ 2.57 ਫੀਸਦੀ ਦੀ ਦਰ ਨਾਲ ਤਨਖਾਹ ਦਿੱਤੀ ਜਾਂਦੀ ਹੈ। ਸਰਕਾਰ ਇਸ ਨੂੰ ਵਧਾ ਕੇ 3.68 ਫੀਸਦੀ ਕਰਨ ਦੀ ਤਿਆਰੀ ਕਰ ਰਹੀ ਹੈ। ਅਜਿਹਾ ਹੋਣ 'ਤੇ ਮੁਲਾਜ਼ਮਾਂ ਦੀ ਤਨਖਾਹ 'ਚ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਾ ਸਿੱਧਾ ਵਾਧਾ ਹੋਵੇਗਾ