ਦੇਸ਼ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ 22 ਅਪ੍ਰੈਲ ਨੂੰ ਗਿਰਾਵਟ ਆਈ ਹੈ। ਦਿੱਲੀ, ਮੁੰਬਈ, ਅਹਿਮਦਾਬਾਦ ਸਮੇਤ ਕਈ ਸ਼ਹਿਰਾਂ ‘ਚ ਸੋਨੇ ਦੀ ਕੀਮਤ ਹੇਠਾਂ ਆਈ ਹੈ।



ਘਰੇਲੂ ਕਾਰਕਾਂ ਦੇ ਨਾਲ-ਨਾਲ ਗਲੋਬਲ ਪੱਧਰ ਦੀਆਂ ਗਤੀਵਿਧੀਆਂ ਵੀ ਸੋਨੇ ਦੀ ਕੀਮਤ ਵਿੱਚ ਉਤਰਾਅ-ਚੜ੍ਹਾਅ ਵਿੱਚ ਭੂਮਿਕਾ ਨਿਭਾਉਂਦੀਆਂ ਹਨ।



ਇਸ ਸਮੇਂ ਦੇਸ਼ ‘ਚ 24 ਕੈਰੇਟ ਸੋਨੇ ਦੀ ਕੀਮਤ 75,100 ਰੁਪਏ ਪ੍ਰਤੀ 10 ਗ੍ਰਾਮ ਤੱਕ ਹੈ. ਚਾਂਦੀ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ ਵੀ 86,400 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ ਹੈ।



22 ਅਪ੍ਰੈਲ 2024 ਨੂੰ ਦਿੱਲੀ ਵਿੱਚ 22 ਕੈਰੇਟ ਸੋਨੇ ਦੀ ਕੀਮਤ ਲਗਭਗ 68,200 ਰੁਪਏ ਪ੍ਰਤੀ 10 ਗ੍ਰਾਮ ਹੈ।



ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ ਲਗਭਗ 74,380 ਰੁਪਏ ਪ੍ਰਤੀ 10 ਗ੍ਰਾਮ ਹੈ।



ਮੁੰਬਈ ਵਿੱਚ 22 ਕੈਰੇਟ ਸੋਨੇ ਦੀ ਕੀਮਤ: 68,040 ਰੁਪਏ ਪ੍ਰਤੀ 10 ਗ੍ਰਾਮ, ਜਦਕਿ 24 ਕੈਰੇਟ ਸੋਨੇ ਦੀ ਕੀਮਤ 74,230 ਰੁਪਏ ਪ੍ਰਤੀ 10 ਗ੍ਰਾਮ ਹੈ।



ਅਹਿਮਦਾਬਾਦ ਵਿੱਚ 22 ਕੈਰੇਟ ਸੋਨੇ ਦੀ ਪ੍ਰਚੂਨ ਕੀਮਤ 68,100 ਰੁਪਏ ਪ੍ਰਤੀ 10 ਗ੍ਰਾਮ ਚੱਲ ਰਹੀ ਹੈ। 24 ਕੈਰੇਟ ਸੋਨੇ ਦੀ ਕੀਮਤ 74,280 ਰੁਪਏ ਪ੍ਰਤੀ 10 ਗ੍ਰਾਮ ਹੈ।



ਕਬਿਲੇਗ਼ੌਰ ਹੈ ਕਿ ਸੋਨੇ ਦੀਆਂ ਕੀਮਤਾਂ 'ਚ ਪਿਛਲੇ ਦਿਨੀਂ ਜ਼ਬਰਦਸਤ ਵਾਧਾ ਹੋਇਆ ਸੀ।



ਇਸ ਦਾ ਕਾਰਨ ਈਰਾਨ ਤੇ ਇਜ਼ਰਾਇਲ ਵਿਚਾਲੇ ਜੰਗ ਸੀ।



ਹੁਣ ਦੋਵੇਂ ਦੇਸ਼ਾਂ ਵਿਚਾਲੇ ਤਣਾਅ ਘਟਣ ਦੇ ਨਾਲ ਹੀ ਸੋਨੇ ਚਾਂਦੀ ਦੀਆਂ ਕੀਮਤਾਂ ਵੀ ਹੇਠਾਂ ਆ ਗਈਆ ਹਨ।