08 ਅਪ੍ਰੈਲ 2024 ਦੀ ਸਵੇਰ ਨੂੰ ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ ਦੇਖਿਆ ਗਿਆ ਹੈ।



ਸੋਨਾ ਹੁਣ 71 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੋਂ ਪਾਰ ਹੈ, ਜਦਕਿ ਚਾਂਦੀ ਦੀ ਕੀਮਤ 81 ਹਜ਼ਾਰ ਰੁਪਏ ਪ੍ਰਤੀ ਕਿਲੋ ਤੋਂ ਜ਼ਿਆਦਾ ਹੈ।



ਰਾਸ਼ਟਰੀ ਪੱਧਰ ‘ਤੇ 999 ਸ਼ੁੱਧਤਾ ਵਾਲੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 71064 ਰੁਪਏ ਹੈ।



ਜਦੋਂ ਕਿ 999 ਸ਼ੁੱਧ ਚਾਂਦੀ ਦੀ ਕੀਮਤ 81383 ਰੁਪਏ ਹੈ।



ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਮੁਤਾਬਕ ਸ਼ੁੱਕਰਵਾਰ ਸ਼ਾਮ ਨੂੰ 24 ਕੈਰੇਟ ਸ਼ੁੱਧ ਸੋਨੇ ਦੀ ਕੀਮਤ 69882 ਰੁਪਏ ਪ੍ਰਤੀ 10 ਗ੍ਰਾਮ ਸੀ,



ਜੋ ਅੱਜ (ਸੋਮਵਾਰ) ਸਵੇਰੇ ਮਹਿੰਗਾ ਹੋ ਕੇ 71064 ਰੁਪਏ ਤੱਕ ਪਹੁੰਚ ਗਈ ਹੈ। ਇਸੇ ਤਰ੍ਹਾਂ ਸ਼ੁੱਧਤਾ ਦੇ ਆਧਾਰ ‘ਤੇ ਸੋਨਾ-ਚਾਂਦੀ ਮਹਿੰਗਾ ਹੋ ਗਿਆ ਹੈ।



ਅਧਿਕਾਰਤ ਵੈੱਬਸਾਈਟ ibjarates.com ਮੁਤਾਬਕ ਅੱਜ 995 ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 70779 ਰੁਪਏ ਪ੍ਰਤੀ 10 ਗ੍ਰਾਮ ਹੈ।



ਇਸ ਦੇ ਨਾਲ ਹੀ 916 (22 ਕੈਰੇਟ) ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 65095 ਰੁਪਏ ਪ੍ਰਤੀ 10 ਗ੍ਰਾਮ ਹੈ।



750 (18 ਕੈਰੇਟ) ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 53298 ਰੁਪਏ ਪ੍ਰਤੀ 10 ਗ੍ਰਾਮ ਹੈ।



ਇਸ ਦੇ ਨਾਲ ਹੀ 585 (14 ਕੈਰੇਟ) ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 41572 ਰੁਪਏ ਪ੍ਰਤੀ 10 ਗ੍ਰਾਮ ਹੈ।


Thanks for Reading. UP NEXT

ਸਾਵਧਾਨ! LPG ਗੈਸ ਦੀ ਸਬਸਿਡੀ ਹੋ ਸਕਦੀ ਬੰਦ, ਜਲਦ ਕਰੋ ਇਹ ਕੰਮ

View next story