ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਮੁੜ ਭਾਰੀ ਉਛਾਲ ਵੇਖਣ ਨੂੰ ਮਿਲ ਰਿਹਾ ਹੈ।



ਸੋਨੇ ਦੀ ਕੀਮਤ ਮੁੜ 70,000 ਤੋਂ ਪਾਰ ਹੋ ਗਈ ਹੈ।



ਇਸ ਤੋਂ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਅਗਲੇ ਮਹੀਨਿਆਂ ਵਿੱਚ ਸ਼ੁਰੂ ਹੋ ਰਹੇ ਤਿਉਹਾਰੀ ਤੇ ਵਿਆਹਾਂ ਦੇ ਸੀਜ਼ਨ 'ਚ ਸੋਨੇ ਦੀਆਂ ਕੀਮਤਾਂ ਆਸਮਾਨੀਂ ਚੜ੍ਹ ਸਕਦੀਆਂ ਹਨ।



ਦਰਅਸਲ ਬਜਟ 2024 ਦੌਰਾਨ ਸੋਨੇ ਤੇ ਚਾਂਦੀ 'ਤੇ ਟੈਕਸ 'ਚ ਭਾਰੀ ਕਟੌਤੀ ਕਾਰਨ ਸੋਨੇ ਦੀ ਕੀਮਤ 70,000 ਰੁਪਏ ਤੋਂ ਹੇਠਾਂ ਚਲੀ ਗਈ ਸੀ



ਪਰ ਪਿਛਲੇ ਹਫਤੇ ਇਹ ਫਿਰ ਤੇਜ਼ੀ ਨਾਲ ਇਸ ਪੱਧਰ ਤੋਂ ਉਪਰ ਆ ਗਈ ਹੈ, ਪਿਛਲੇ ਹਫਤੇ ਸੋਨੇ ਦੀ ਕੀਮਤ 714 ਰੁਪਏ ਪ੍ਰਤੀ 10 ਗ੍ਰਾਮ ਵਧੀ ਹੈ।



ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਅਨੁਸਾਰ, ਪਿਛਲੇ ਸ਼ੁੱਕਰਵਾਰ ਸੋਨੇ ਦੀ ਕੀਮਤ 70604 ਰੁਪਏ 'ਤੇ ਬੰਦ ਹੋਈ।



ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਮੁਤਾਬਕ ਸ਼ੁੱਕਰਵਾਰ ਨੂੰ ਚਾਂਦੀ ਦੀ ਕੀਮਤ 81510 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ।



ਇਸ ਤਰ੍ਹਾਂ ਪਿਛਲੇ ਹਫਤੇ ਚਾਂਦੀ ਕਰੀਬ 386 ਰੁਪਏ ਪ੍ਰਤੀ ਕਿਲੋਗ੍ਰਾਮ ਮਹਿੰਗੀ ਹੋ ਗਈ।



22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ।



ਕੁਝ ਸਮੇਂ ਵਿੱਚ ਹੀ ਤੁਹਾਨੂੰ ਐਸਐਮਐਸ ਰਾਹੀਂ ਕੀਮਤਾਂ ਦਾ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।