ਸਰਕਾਰੀ ਤੇਲ ਕੰਪਨੀਆਂ ਨੇ ਵੀਰਵਾਰ ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਜਾਰੀ ਕਰ ਦਿੱਤੀਆਂ ਹਨ।



ਅੱਜ ਵੀ ਕਈ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ (oil prices) 'ਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ।



ਬਿਹਾਰ 'ਚ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਗਿਰਾਵਟ ਦਰਜ ਕੀਤੀ ਗਈ ਹੈ, ਪਰ ਉੱਤਰ ਪ੍ਰਦੇਸ਼ ਦੇ ਕੁਝ ਸ਼ਹਿਰਾਂ 'ਚ ਇਹ ਸਸਤੇ ਹੋ ਗਏ ਹਨ ਤੇ ਕੁਝ ਥਾਵਾਂ 'ਤੇ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।



ਇਸ ਦੌਰਾਨ ਗਲੋਬਲ ਬਾਜ਼ਾਰ (global market) 'ਚ ਕੱਚੇ ਤੇਲ ਦੀ ਕੀਮਤ ਵੀ 83 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ।



ਸਰਕਾਰੀ ਤੇਲ ਕੰਪਨੀਆਂ ਮੁਤਾਬਕ ਅੱਜ ਨੋਇਡਾ 'ਚ ਪੈਟਰੋਲ 6 ਪੈਸੇ ਮਹਿੰਗਾ ਹੋ ਕੇ 96.65 ਰੁਪਏ ਪ੍ਰਤੀ ਲੀਟਰ ਹੋ ਗਿਆ। ਇੱਥੇ ਡੀਜ਼ਲ ਵੀ 6 ਪੈਸੇ ਵਧ ਕੇ 89.82 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।



ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਪੈਟਰੋਲ 10 ਪੈਸੇ ਸਸਤਾ ਹੋ ਕੇ 96.47 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 10 ਪੈਸੇ ਸਸਤਾ ਹੋ ਕੇ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।



ਇਸ ਤੋਂ ਇਲਾਵਾ ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ 35 ਪੈਸੇ ਸਸਤਾ ਹੋ ਕੇ 107.24 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ 32 ਪੈਸੇ ਦੀ ਗਿਰਾਵਟ ਨਾਲ 94.04 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।



- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ



- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ